'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲੇ-ਮਹੱਲੇ ਦੇ ਦੂਜੇ ਪੜਾਅ ਦੀ ਹੋਈ ਸ਼ੁਰੂਆਤ

Saturday, Mar 27, 2021 - 06:50 PM (IST)

ਸ੍ਰੀ ਅਨੰਦਪੁਰ ਸਾਹਿਬ/ਸ੍ਰੀ ਕੇਸਗੜ੍ਹ ਸਾਹਿਬ (ਚੋਵੇਸ਼ ਲਟਾਵਾ, ਦਲਜੀਤ ਸਿੰਘ ਅਰੋੜਾ)- ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੋਲਾ-ਮਹੱਲਾ ਮਨਾਉਣ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਸ੍ਰੀ ਅਨੰਦਪੁਰ ਸਾਹਿਬ ਵਿੱਚ ਇਸ ਮਹੱਲੇ ਨੂੰ ਮਨਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

PunjabKesari

ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਇਸ ਕੌਮੀ ਤਿਉਹਾਰ ਦਾ ਦੂਜਾ ਪੜਾਅ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ। ਦੂਜੇ ਪੜਾਅ ਦੀ ਸ਼ੁਰੂਆਤ ਸਮੇਂ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀ ਗਈ। ਸ੍ਰੀ ਅਨੰਦਪੁਰ ਸਾਹਿਬ ਅਨੰਦਪੁਰ ਵਿੱਚ ਵਿਸ਼ੇਸ਼ ਰੂਪ ਵਿੱਚ ਫੁੱਲਾਂ ਦੀ ਮਹਿਕ ਬਿਖੇਰਦੀ ਸਜ਼ਾਵਟ ਕੀਤੀ ਗਈ ਹੈ। ਜਿੱਥੇ ਕਿਹਾ ਜਾ ਰਿਹਾ ਸੀ ਕਿ ਕੋਰੋਨਾ ਕਾਲ ਕਰਕੇ ਹੋਲੇ-ਮਹੱਲੇ ਉਤੇ ਸੰਗਤਾਂ ਦੀ ਗਿਣਤੀ ਘੱਟ ਹੋਵੇਗੀ, ਉਹ ਗੱਲਾਂ ਝੂਠੀਆਂ ਪੈਦੀਆਂ ਨਜ਼ਰ ਆ ਰਹੀਆਂ ਹਨ।

ਹੋਲੇ-ਮਹੱਲੇ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਕੀਤੀ ਖ਼ਾਸ ਅਪੀਲ

PunjabKesari

ਇਸ ਮੌਕੇ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮੈਨੇਜਰ ਮਲਕੀਤ ਸਿੰਘ, ਐਡੀਸ਼ਨਲ ਮੈਨੇਜਰ ਅੇਡਵੋਕੇਟ ਹਰਦੇਵ ਸਿੰਘ, ਪ੍ਰਚਾਰਕ ਲਵਪ੍ਰੀਤ ਸਿੰਘ, ਯੂਥ ਅਕਾਲੀ ਦਲ ਦੇ ਜਿਲ੍ਹਾਂ ਪ੍ਰਧਾਨ ਸੰਦੀਪ ਸਿੰਘ ਕਲੋਤਾਂ, ਜੱਥੇਦਾਰ ਰਾਮ ਸਿੰਘ, ਪੀ ਏ ਹਰਦੇਵ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ। ਇਸ ਸਮੇਂ ਜੱਥੇਦਾਰ ਰਘਬੀਰ ਸਿੰਘ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਜਿੱਥੇ ਇਸ ਪਵਿੱਤਰ ਅਤੇ ਇਤਿਹਾਸਿਕ ਜੋੜ ਮੇਲੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਜੀ ਆਇਆਂ ਨੂੰ ਕਿਹਾ, ਉੱਥੇ ਹੀ ਉਨ੍ਹਾਂ ਸੰਗਤਾਂ ਨੂੰ ਹੋਲਾ ਮਹੱਲਾ ਦੀ ਸ਼ੁਰੂਆਤ ਕਿਵੇਂ ਹੋਈ ਅਤੇ ਕਿਵੇਂ ਗੁਰੂ ਸਾਹਿਬ ਨੇ ਸੰਗਤਾਂ ਨੂੰ ਹੋਲੀ ਤੋਂ ਹੋਲਾ ਮਨਾਉਣ ਦਾ ਆਦੇਸ਼ ਦਿੱਤਾ ਸਬੰਧੀ ਵਿਸਥਾਰ ਪੂਰਵਕ ਇਤਿਹਾਸਿਕ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਜੈਕਾਰਿਆਂ ਦੀ ਗੂੰਜ 'ਚ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਸਮਾਪਤੀ

PunjabKesari

ਅੱਜ ਮੇਲੇ ਦੇ ਪਹਿਲੇ ਦਿਨ ਦੇਸ਼-ਵਿਦੇਸ਼ ਦੀਆਂ ਹਜ਼ਾਰਾਂ ਦੀ ਗਿਣਤੀ ਸੰਗਤਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਇਲਾਵਾ ਗੁ. ਸੀਸ ਗੰਜ ਸਾਹਿਬ, ਗੁ. ਭੋਰਾ ਸਾਹਿਬ ਗੁਰੂ ਕੇ ਮਹਿਲ, ਗੁ. ਕਿਲਾ ਅਨੰਦਗੜ੍ਹ ਸਾਹਿਬ, ਗੁ.  ਕਿਲ੍ਹਾ ਫਤਿਹਗੜ੍ਹ ਸਾਹਿਬ, ਗੁ. ਬਾਬਾ ਸੰਗਤ ਸਿੰਘ ਜੀ ਸਮੇਤ ਇਥੇ ਮੌਜੂਦ ਵੱਡੀ ਗਿਣਤੀ ਇਤਿਹਾਸਿਕ ਗੁ. ਸਥਾਨਾਂ ਵਿਖੇ ਮੱਥਾ ਟੇਕਿਆ। 

PunjabKesari

ਮੇਲੇ ਦੌਰਾਨ ਤਿੰਨ ਦਿਨ ਲਗਾਤਾਰ ਤਖ਼ਤ ਸ੍ਰੀ ਕੇਸਗਡ਼੍ਹ ਸਾਹਿਬ ਧਾਰਮਿਕ ਦੀਵਾਨ ਸਜਣਗੇ, ਜਿਨ੍ਹਾਂ ’ਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕਾਂ ਵਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ। ਤਖ਼ਤ ਸਾਹਿਬ ਦੇ ਸਾਹਮਣੇ ਬਣੇ ਇਤਿਹਾਸਿਕ ਸੋਰਵਰ ਵਿੱਚ ਵੱਡੀ ਗਿਣਤੀ ਸੰਗਤਾਂ ਵਲੋਂ ਇਸ਼ਨਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਹੋਲੇ-ਮਹੱਲੇ ਮੌਕੇ ਸੰਗਤ ਲਈ ਤਸਵੀਰਾਂ ’ਚ ਵੇਖੋ ਕਿਵੇਂ ਕੀਤਾ ਜਾ ਰਿਹੈ ਲੰਗਰ ਤਿਆਰ

PunjabKesari

ਇਸ ਵਾਰ ਕਰੋਨਾ ਮਹਾਂਮਾਰੀ ਨੂੰ ਵੇਖਦਿਆਂ ਭਾਵੇਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਕਾਨਫਰੰਸਾਂ ਕਰਨ ਤੋਂ ਇੰਨਕਾਰ ਕਰ ਦਿੱਤਾ ਗਿਆ ਹੈ ਪਰ ਸੰਯੁਕਤ ਕਿਸਾਨ ਮੋਰਚਾ ਦਿੱਲੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਮਨਜੂਰੀ ਮਿਲੇ ਬਿਨ੍ਹਾਂ ਹੀ ਸਥਾਨਕ ਮਾਤਾ ਨਾਨਕੀ ਹਸਪਤਾਲ ਦੇ ਨਜਦੀਕ ਆਪਣੀ ਵਿਸ਼ਾਲ ਕਾਨਫਰੰਸ ਕਰਨ ਦਾ ਐਲਾਨ ਕੀਤਾ ਹੋਇਆ ਹੈ।

PunjabKesari

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਹੋਲੇ-ਮਹੱਲੇ ਦੇ ਸਬੰਧ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਧਾਰਮਿਕ ਦੀਵਾਨ ਵੀ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 29 ਮਾਰਚ ਨੂੰ ਠੀਕ 12 ਵਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਮਹੱਲਾ ਕੱਢਿਆ ਜਾਵੇਗ, ਜਿਸ ਦੀ ਅਗਵਾਈ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘ ਕਰਨਗੇ। ਇਹ ਮਹੱਲਾ ਚਰਨਗੰਗਾ ਸਟੇਡੀਅਮ ਵਿੱਚ ਗੁਰੂ ਦੀਆਂ ਲਾਡਲੀਆਂ ਫੌਜਾਂ ਘੋੜ ਸਵਾਰੀ, ਗੱਤਕਾਬਾਜ਼ੀ, ਤਲਵਾਰਬਾਜ਼ੀ ਦੇ ਜੌਹਰ ਦਿਖਾਉਣਗੀਆਂ। ਉਨ੍ਹਾਂ ਕਿਹਾ ਕਿ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।   

PunjabKesari

27 ਅਤੇ 28 ਨੂੰ ਹੋਣਗੇ ਗੱਤਕਾ ਮੁਕਾਬਲੇ
ਹੋਲੇ-ਮਹੱਲੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 27 ਤੋਂ 29 ਮਾਰਚ ਸ਼ਾਮ ਤੱਕ ਲਗਾਤਾਰ ਧਾਰਮਿਕ ਦੀਵਾਨ ਸਜਣਗੇ, ਜਿਸ ’ਚ ਕੌਮ ਦੇ ਪ੍ਰਸਿੱਧ ਰਾਗੀ ਜਥਿਆਂ, ਢਾਡੀ ਜਥਿਆਂ ਅਤੇ ਕਥਾਵਾਚਕ ਸਾਹਿਬਾਨ ਵੱਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ। 27 ਅਤੇ 28 ਮਾਰਚ ਨੂੰ ਗੁਰਦੁਆਰਾ ਗੁਰੂ ਕਾ ਬਾਗ, ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਗੱਤਕਾ ਮੁਕਾਬਲੇ ਹੋਣਗੇ।

PunjabKesari

27 ਮਾਰਚ ਨੂੰ ਤਖ਼ਤ ਸਾਹਿਬ ਵਿਖੇ ਰਾਤ 8 ਵਜੇ ਤੋਂ ਅੰਮ੍ਰਿਤ ਵੇਲੇ 3 ਵਜੇ ਤੱਕ ਬਸੰਤ ਕੀਰਤਨ ਸਮਾਗਮ ਹੋਵੇਗਾ, 28 ਮਾਰਚ ਨੂੰ ਤਖ਼ਤ ਸਾਹਿਬ ਵਿਖੇ ਹੀ ਰਾਤ 9.30 ਵਜੇ ਤੋਂ 12 ਵਜੇ ਤੱਕ ਕਵੀ ਸਮਾਗਮ ਹੋਵੇਗਾ ਅਤੇ 27-28 ਮਾਰਚ ਨੂੰ ਤਖ਼ਤ ਸਾਹਿਬ ਵਿਖੇ ਕੀਰਤਨ ਸਮਾਗਮ ਹੋਵੇਗਾ। 29 ਮਾਰਚ ਨੂੰ ਦੁਪਹਿਰ 12.15 ਵਜੇ ਤੋਂ ਸ਼ਾਮ 5 ਵਜੇ ਤੱਕ ਅਤੇ ਰਾਤ 10 ਵਜੇ ਤੋਂ 1 ਵਜੇ ਤੱਕ ਤਖ਼ਤ ਸਾਹਿਬ ਵਿਖੇ ਢਾਡੀ ਸਮਾਗਮ ਹੋਵੇਗਾ।

PunjabKesari

ਤਿੰਨੋਂ ਦਿਨ ਹੋਵੇਗਾ ਅੰਮ੍ਰਿਤ ਸੰਚਾਰ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਦੱਸਿਆਂ ਕਿ ਹੋਲੇ-ਮਹੱਲੇ ਦੌਰਾਨ ਤਖ਼ਤ ਸਾਹਿਬ ਵਿਖੇ ਤਿੰਨੋਂ ਦਿਨ ਲਗਾਤਾਰ ਅੰਮ੍ਰਿਤ ਸੰਚਾਰ ਹੋਵੇਗਾ ਅਤੇ 29 ਮਾਰਚ ਨੂੰ ਦੁਪਹਿਰ 12 ਵਜੇ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਇਤੀ ਮਹੱਲਾ ਸਜਾਇਆ ਜਾਵੇਗਾ, ਜੋ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਗੁ: ਕਿਲਾ ਹੋਲਗੜ੍ਹ ਸਾਹਿਬ ਪਹੁੰਚੇਗਾ ਉਪਰੰਤ ਬਾਅਦ ਦੁਪਹਿਰ ਤਖ਼ਤ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਸਿੰਘ ਸਾਹਿਬਾਨ ਪਹੁੰਚ ਕੇ ਸੰਗਤਾਂ ਦੇ ਨਾਮ ਸੰਦੇਸ਼ ਦੇਣਗੇ।

ਇਹ ਵੀ ਪੜ੍ਹੋ :  ਹੋਲੇ ਮੁਹੱਲੇ ਮੌਕੇ ਸੰਗਤਾਂ ਦੀ ਸਹੂਲਤ ਲਈ ਅੱਜ ਤੋਂ 12 ਘੰਟੇ ਲਈ ਖੋਲਿਆ ਗਿਆ ਵਿਰਾਸਤ-ਏ-ਖਾਲਸਾ

PunjabKesari

PunjabKesari

PunjabKesari

ਇਹ ਵੀ ਪੜ੍ਹੋ :  ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ‘ਹੋਲਾ-ਮਹੱਲਾ’, ਜਾਣੋ ਕੀ ਹੈ ਇਸ ਦਾ ਇਤਿਹਾਸ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News