ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੇ ਦੂਜੇ ਪੜਾਅ ਦੀ ਹੋਈ ਸ਼ੁਰੂਆਤ, ਵੇਖੋ ਤਸਵੀਰਾਂ

03/17/2022 7:05:04 PM

ਸ੍ਰੀ ਆਨੰਦਪੁਰ ਸਾਹਿਬ (ਦਲਜੀਤ, ਚੋਵੇਸ਼ ਲਟਾਵਾ)- ਖ਼ਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਤਿੰਨ ਰੋਜਾ ਕੌਮੀ ਤਿਉਹਾਰ ਹੋਲਾ-ਮਹੱਲਾ ਦੇ ਦੂਜੇ ਪੜਾਅ ਦਾ ਖ਼ਾਲਸੇ ਦੀ ਜਨਮ ਸਥਲੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੱਜ ਤੋਂ ਆਗਾਜ਼ ਹੋ ਗਿਆ। ਹੋਲੇ-ਮਹੱਲੇ ਦੇ ਪਹਿਲੇ ਦਿਨ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕੀਤੀ ਗਈ, ਜਿਨ੍ਹਾਂ ਦੇ ਭੋਗ 19 ਮਾਰਚ ਮੇਲੇ ਦੇ ਆਖ਼ਰੀ ਦਿਨ ਪੈਣਗੇ। ਕੌਮੀ ਤਿਉਹਾਰ ਜੋੜ ਮੇਲੇ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀ ਗਈ। 

PunjabKesari

ਇਸ ਮੌਕੇ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਦਿਲਜੀਤ ਸਿੰਘ ਭਿੰਡਰ, ਮੈਨੇਜਰ ਮਲਕੀਤ ਸਿੰਘ, ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜਰ ਸਨ। ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਪਵਿੱਤਰ ਅਤੇ ਇਤਿਹਾਸਕ ਜੋੜ ਮੇਲੇ ਦੀ ਸੰਗਤ ਨੂੰ ਵਧਾਈ ਦਿੰਦਿਆਂ ਜਿੱਥੇ ਜੀ ਆਇਆ ਕਿਹਾ, ਉਥੇ ਹੀ ਉਨ੍ਹਾਂ ਸੰਗਤਾਂ ਨੂੰ ਹੋਲਾ-ਮਹੱਲਾ ਦੀ ਸ਼ੁਰੂਆਤ ਕਿਵੇਂ ਹੋਈ ਅਤੇ ਕਿਵੇਂ ਗੁਰੂ ਸਾਹਿਬ ਨੇ ਸੰਗਤਾਂ ਨੂੰ ਹੋਲੀ ਤੋਂ ਹੋਲਾ ਮਨਾਉਣ ਦਾ ਆਦੇਸ਼ ਦਿੱਤਾ, ਸੰਬੰਧੀ ਇਤਿਹਾਸਕ ਜਾਣਕਾਰੀ ਦਿੱਤੀ। 

PunjabKesari

ਅੱਜ ਮੇਲੇ ਦੇ ਪਹਿਲੇ ਦਿਨ ਦੇਸ਼-ਵਿਦੇਸ਼ ਦੀਆਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਇਲਾਵਾ ਗੁਰਦੁਆਰਾ ਸੀਸਗੰਜ ਸਾਹਿਬ ਗੁਰਦੁਆਰਾ ਭੋਰਾ ਸਾਹਿਬ ਗੁਰੂ ਕੇ ਮਹਿਲ, ਗੁਰਦੁਆਰਾ ਕਿਲ੍ਹਾ ਆਨੰਦਗੜ੍ਹ ਸਾਹਿਬ, ਗੁਰਦੁਆਰਾ ਕਿਲਾ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਬਾਬਾ ਸੰਗਤ ਸਿੰਘ ਜੀ ਸਮੇਤ ਇਥੇ ਮੌਜੂਦ ਵੱਡੀ ਗਿਣਤੀ ਇਤਿਹਾਸਕ ਗੁਰੂ ਅਸਥਾਨਾਂ ਵਿਖੇ ਮੱਥਾ ਟੇਕਿਆ।

ਇਹ ਵੀ ਪੜ੍ਹੋ: ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ ਆਰੰਭ ਹੋਵੇਗਾ ਹੋਲਾ-ਮਹੱਲਾ ਦਾ ਦੂਜਾ ਪੜਾਅ

PunjabKesari

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਲੇ ਦੌਰਾਨ ਤਿੰਨ ਦਿਨ ਲਗਾਤਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਣਗੇ, ਜਿਨ੍ਹਾਂ ‘ਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾ ਵਾਚਕਾਂ ਵੱਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੇਲੇ ਦੇ ਤਿੰਨੇ ਦਿਨ ਲਗਾਤਾਰ ਤਖ਼ਤ ਸਾਹਿਬ ਦੀ ਉੱਪਰਲੀ ਮੰਜ਼ਿਲ 'ਤੇ ਅੰਮ੍ਰਿਤ ਸੰਚਾਰ ਹੋਵੇਗਾ। ਹੋਲਾ-ਮਹੱਲਾ ਮਨਾਉਣ ਲਈ ਗੁਰੂ ਨਗਰੀ ਪਹੁੰਚੀਆਂ ਹਜ਼ਾਰਾਂ ਦੀ ਗਿਣਤੀ ਸੰਗਤਾਂ ਵੱਲੋਂ ਤਖ਼ਤ ਸਾਹਿਬ ਦੇ ਸਾਹਮਣੇ ਬਣੇ ਇਤਿਹਾਸਕ ਸਰੋਵਰ ‘ਚ ਇਸ਼ਨਾਨ ਕੀਤਾ ਜਾ ਰਿਹਾ ਹੈ।

PunjabKesari

PunjabKesari

ਇਹ ਵੀ ਪੜ੍ਹੋ: ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੇ ਆਖ਼ਰੀ ਦਿਨ ਸ੍ਰੀ ਕੀਰਤਪੁਰ ਸਾਹਿਬ 'ਚ ਲੱਗੀਆਂ ਰੌਣਕਾਂ, ਵੇਖੋ ਤਸਵੀਰਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News