ਖ਼ਾਲਸੇ ਦੇ ਰੰਗ 'ਚ ਰੰਗਿਆ ਸ੍ਰੀ ਅਨੰਦਪੁਰ ਸਾਹਿਬ, ਹੋਲੇ-ਮਹੱਲੇ 'ਤੇ ਨਿਹੰਗ ਸਿੰਘਾਂ ਨੇ ਵਿਖਾਏ ਜੌਹਰ

Saturday, Mar 19, 2022 - 07:04 PM (IST)

ਸ੍ਰੀ ਅਨੰਦਪੁਰ ਸਾਹਿਬ (ਸੱਜਣ ਸੈਣੀ, ਦਲਜੀਤ)- ਖ਼ਾਲਸੇ ਦੀ ਆਨ ਅਤੇ ਸ਼ਾਨ ਅਤੇ ਚੜ੍ਹਦੀ ਕਲਾ ਦੇ ਪ੍ਰਤੀਕ ਹੋਲੇ-ਮਹੱਲੇ ਦਾ ਤਿਉਹਾਰ ਅੱਜ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ 'ਤੇ ਯਾਦਗਾਰ ਹੋ ਨਿੱਬੜਿਆ। ਹੋਲੇ- ਮਹੱਲੇ ਦੀ ਸਮਾਪਤੀ ਅੱਜ ਤਿੰਨ ਦਿਨਾਂ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ, ਜਿਸ ਤੋਂ ਬਾਅਦ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਸਜਾਇਆ ਗਿਆ। 

PunjabKesariPunjabKesari

ਹੋਲੇ-ਮਹੱਲੇ ਦੇ ਅੰਤਿਮ ਦਿਨ ਅੱਜ ਨਿਹੰਗ ਸਿੰਘ ਫੌਜਾਂ ਵੱਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਮਹੱਲਾ ਸਜਾਇਆ ਗਿਆ। ਇਸ ਮਹੱਲੇ ਨੂੰ ਵੇਖਣ ਲਈ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਪਹੁੰਚੀਆਂ।
ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੀਆਂ ਲੱਗੀਆਂ ਰੌਣਕਾਂ, ਸੰਗਤਾਂ ਦਾ ਉਮੜਿਆ ਸੈਲਾਬ

PunjabKesariPunjabKesari

PunjabKesari

ਗੁਰਦੁਆਰਾ ਸ਼ਹੀਦੀ ਬਾਗ ਤੋਂ ਨਿਹੰਗ ਜਥੇਬੰਦੀਆਂ ਵੱਲੋਂ ਮਹੱਲਾ ਸਜਾਇਆ ਗਿਆ, ਜੋ ਸ਼ਹਿਰ ਦੇ ਵੱਖ-ਵੱਖ ਰਸਤਿਆਂ ਤੋਂ ਹੁੰਦਾ ਹੋਇਆ ਚਰਨ ਗੰਗਾ ਸਟੇਡੀਅਮ ਪਹੁੰਚਿਆ, ਜਿੱਥੇ ਨਿਹੰਗ ਸਿੰਘ ਫੌਜਾਂ ਵੱਲੋਂ ਖ਼ਾਲਸੇ ਦੀ ਰਵਾਇਤ ਨੂੰ ਕਾਇਮ ਰੱਖਦੇ ਹੋਏ ਜੰਗਜੂ ਕਰਤੱਬ ਵਿਖਾਏ ਗਏ ਅਤੇ ਘੋੜ ਸਵਾਰ ਨਿਹੰਗ ਸਿੰਘਾਂ ਵੱਲੋਂ ਘੋੜ ਸਵਾਰੀ ਦੇ ਜੌਹਰ ਵਿਖਾਏ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਅੱਜ ਪੂਰੀ ਹੀ ਖ਼ਾਲਸੇ ਦੇ ਰੰਗ ਵਿੱਚ ਰੰਗੀ ਵਿਖਾਈ ਦਿੱਤੀ, ਜਿਸ ਪਾਸੇ ਨਜ਼ਰ ਜਾਂਦੀ ਸੀ ਸਿਰਫ਼ ਨੀਲੀਆਂ ਅਤੇ ਕੇਸਰੀ ਦਸਤਾਰਾਂ ਹੀ ਨਜ਼ਰ ਆਈਆਂ।

ਇਹ ਵੀ ਪੜ੍ਹੋ: ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੇ ਦੂਜੇ ਪੜਾਅ ਦੀ ਹੋਈ ਸ਼ੁਰੂਆਤ, ਵੇਖੋ ਤਸਵੀਰਾਂ

PunjabKesari

PunjabKesari

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News