ਹੋਲੇ-ਮੁਹੱਲੇ ਨੂੰ ਲੈ ਕੇ ਸ੍ਰੀ ਆਨੰਦਪੁਰ ਸਾਹਿਬ ''ਚ ਤਿਆਰੀਆਂ ਮੁਕੰਮਲ, ਪੁਖਤਾ ਪ੍ਰਬੰਧ (ਵੀਡੀਓ)

02/23/2018 7:15:00 PM

ਰੋਪੜ/ਸ੍ਰੀ ਆਨੰਦਪੁਰ ਸਾਹਿਬ () : ਹਰ ਸਾਲ ਵਾਂਗ ਇਸ ਸਾਲ ਵੀ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੇਲੇ 'ਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਚ ਸੰਗਤ ਪੁੱਜਦੀ ਹੈ। ਇਸ ਨੂੰ ਲੈ ਕੇ ਪ੍ਰਸ਼ਾਸਨ ਅਤੇ ਐੱਸ. ਜੀ. ਪੀ. ਸੀ. ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਤਖਤ ਸ੍ਰੀ ਕੇਸਗੜ੍ਹ ਸਾਹਿਬ 'ਚ ਰੰਗ-ਰੋਗਨ ਦਾ ਕੰਮ ਕੀਤਾ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਮੁਰੰਮਤ ਅਤੇ ਕੰਧਾਂ ਦੀ ਨਕਾਸ਼ੀ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ।
ਸ੍ਰੀ ਕੀਰਤਪੁਰ ਸਾਹਿਬ 25 ਤੋਂ 27 ਫਰਵਰੀ ਤੱਕ ਅਤੇ ਸ੍ਰੀ ਆਨੰਦਪੁਰ ਸਾਹਿਬ 'ਚ 28 ਫਰਵਰੀ ਤੋਂ 2 ਮਾਰਚ ਤੱਕ ਹੋਲਾ-ਮੁਹੱਲਾ ਮਨਾਇਆ ਜਾ ਰਿਹਾ ਹੈ। ਮੇਲੇ 'ਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਦਾ ਇਕ ਲੱਖ ਦਾ ਬੀਮਾ ਹੋਵੇਗਾ। ਇਤਿਹਾਸਕ ਗੁਰਦੁਆਰਿਆਂ ਦੇ 20 ਕਿਲੋਮੀਟਰ ਦਾਇਰੇ 'ਚ ਸ਼ਰਧਾਲੂ ਦੀ ਮੌਤ ਜਾਂ ਦੁਰਘਟਨਾ ਹੋਣ ਦੀ ਸੂਰਤ 'ਚ ਆਰਥਿਕ ਮਦਦ ਕੀਤੀ ਜਾਵੇਗੀ
ਹੋਲਾ-ਮੁਹੱਲਾ ਮਨਾਉਣ ਲਈ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। 3000 ਪੁਲਸ ਮੁਲਾਜ਼ਮ ਅਤੇ ਲਗਭਗ 150 ਸੀ. ਸੀ. ਟੀ. ਵੀ. ਕੈਮਰੇ ਲੋਕਾਂ 'ਤੇ ਨਜ਼ਰ ਰੱਖਣਗੇ।
ਮੇਲੇ ਦੌਰਾਨ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਇਸਤੇਮਾਲ 'ਤੇ ਪੂਰਨ ਪਾਬੰਦੀ ਹੋਵੇਗੀ। ਇਸ ਦੌਰਾਨ ਰੰਗ ਵੇਚਣ ਅਤੇ ਉਡਾਉਣ 'ਤੇ ਵੀ ਪਾਬੰਦੀ ਹੋਵੇਗੀ। ਕੁਲ ਮਿਲਾ ਕੇ ਸ਼ਰਧਾਲੂਆਂ ਦੀ ਸੁਰੱਖਿਆ ਤੇ ਕਿਸੀ ਵੀ ਅਣਸੁਖਾਵੀਂ ਘਟਨਾ ਨੂੰ ਟਾਲਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਸ੍ਰੀ ਆਨੰਦਪੁਰ ਸਾਹਿਬ ਸ਼ਰਧਾਲੂਆਂ ਦੀ ਸ਼ਰਧਾ ਦੇ ਰੰਗ 'ਚ ਰੰਗਣ ਲਈ ਪੂਰੀ ਤਰ੍ਹਾਂ ਤਿਆਰ ਹੈ।