ਸ੍ਰੀ ਕੀਰਤਪੁਰ ਸਾਹਿਬ 'ਚ ਅਖੰਡ ਪਾਠ ਦੇ ਭੋਗ ਨਾਲ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਹੋਈ ਸਮਾਪਤੀ

03/16/2022 5:51:06 PM

ਸ੍ਰੀ ਕੀਰਤਪੁਰ ਸਾਹਿਬ (ਸੱਜਣ ਸੈਣੀ)- ਖ਼ਾਲਸੇ ਦੀ ਆਨ, ਸ਼ਾਨ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਸਮਾਪਤੀ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਖ਼ਾਲਸਾਈ ਰਵਾਇਤਾਂ ਦੇ ਮੁਤਾਬਕ ਹੋਈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਮਾਪਤੀ ਦੀ ਅਰਦਾਸ ਕੀਤੀ ਗਈ।  14 ਮਾਰਚ ਤੋਂ  ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਸ਼ੁਰੂ ਹੋਏ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਸਮਾਪਤੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੇ ਨਾਲ ਕੀਤੀ ਗਈ। ਇਸ ਮੌਕੇ ਲੱਖਾਂ ਦੀ ਤਾਦਾਦ ਵਿੱਚ ਸੰਗਤ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਦਰਸ਼ਨਾਂ ਲਈ ਪਹੁੰਚੀਆਂ ਅਤੇ ਸੰਗਤ ਲਈ ਗੁਰੂ ਘਰ ਵਿਖੇ  ਵੱਖ-ਵੱਖ ਸੇਵਾ ਸੋਸਾਇਟੀਆਂ ਵੱਲੋਂ ਗੁਰੂ ਕੇ ਅਤੁੱਟ ਲੰਗਰ ਵੀ ਲਗਾਏ ਗਏ।  

ਇਹ ਵੀ ਪੜ੍ਹੋ: ਹੋਲੇ-ਮਹੱਲੇ ਦੇ ਦੂਜੇ ਦਿਨ ਵੱਖ-ਵੱਖ ਗੁਰੂਧਾਮਾਂ ’ਚ ਲੱਖਾਂ ਦੀ ਤਦਾਦ ’ਚ ਸੰਗਤ ਹੋਈ ਨਤਮਸਤਕ

PunjabKesari

ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਨੂੰ ਸੰਗਤ ਦੀ ਆਮਦ ਨੂੰ ਵੇਖਦੇ ਹੋਏ ਬੜੇ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਲਈ ਰਹਿਣ ਖਾਣ-ਪੀਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਸੰਗਤਾਂ ਦੀ ਸੁਰੱਖਿਆ ਅਤੇ ਸਿਹਤ ਸਹੂਲਤਾਂ ਨੂੰ ਵੇਖਦੇ ਹੋਏ ਜਗ੍ਹਾ-ਜਗ੍ਹਾ ਪੁਲਸ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਐਮਰਜੈਂਸੀ ਡਿਸਪੈਂਸਰੀਆਂ ਖੋਲ੍ਹੀਆਂ ਗਈਆਂ ਹਨ।

PunjabKesari

ਜ਼ਿਲ੍ਹਾ ਪੁਲਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਚੱਪੇ-ਚੱਪੇ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ 4 ਹਜ਼ਾਰ ਤੋਂ ਵੱਧ ਪੁਲਸ ਅਫ਼ਸਰ ਅਤੇ ਮੁਲਾਜ਼ਮ ਹੋਲੇ-ਮਹੱਲੇ ਲਈ ਤਾਇਨਾਤ ਕੀਤੇ ਗਏ ਹਨ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਰਘਵੀਰ ਸਿੰਘ ਅਤੇ ਐੱਸ. ਜੀ. ਪੀ. ਸੀ. ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਸੰਗਤ ਨੂੰ ਹੋਲੇ-ਮਹੱਲੇ ਵਿਚ ਪਹੁੰਚਣ ਦੀ ਅਪੀਲ ਕੀਤੀ।   

ਇਹ ਵੀ ਪੜ੍ਹੋ: ‘ਆਪ’ ਦੀ ਸਰਕਾਰ: ਨਵੇਂ ‘ਗੌਡਫਾਦਰ’ ਦੀ ਭਾਲ ’ਚ ਜੁਟੀ ਸੂਬੇ ਦੀ ਅਫ਼ਸਰਸ਼ਾਹੀ

PunjabKesari

ਦੱਸ ਦਈਏ ਕਿ ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦਾ ਪਹਿਲਾ ਪੜਾਅ ਸਮਾਪਤ ਹੋਇਆ ਅਤੇ ਕੱਲ੍ਹ 17 ਮਾਰਚ ਨੂੰ ਹੋਲੇ-ਮਹੱਲੇ ਦੇ ਦੂਜੇ ਪੜਾਅ ਦੀ ਆਰੰਭਤਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਦੇ ਨਾਲ ਹੋਵੇਗੀ ਅਤੇ ਤਿੰਨ ਦਿਨ ਲਗਾਤਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਨਾਲ ਲੱਗਦੇ ਇਤਿਹਾਸਕ ਗੁਰੂਘਰਾਂ ਵਿਖੇ ਧਾਰਮਿਕ ਦੀਵਾਨ ਸਜਣਗੇ। 19 ਮਾਰਚ ਨੂੰ ਦੁਪਹਿਰੇ 12 ਵਜੇ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਖ਼ਾਲਸੇ ਦੀ ਲਾਡਲੀ ਫੌਜ ਨਿਹੰਗ ਜੱਥੇਬੰਦੀਆਂ ਵੱਲੋਂ ਆਨੰਦਪੁਰ ਸਾਹਿਬ ਦੀਆਂ ਸੜਕਾਂ ਉੱਤੇ ਮਹੱਲਾ ਸਜਾਇਆ ਜਾਵੇਗਾ। ਜਿਸ ਤੋਂ ਬਾਅਦ ਇਹ ਮਹੱਲਾ ਚਰਨ ਗੰਗਾ ਸਟੇਡੀਅਮ ਵਿਖੇ ਪਹੁੰਚੇਗਾ, ਜਿੱਥੇ ਖ਼ਾਲਸੇ ਦੇ ਜੰਗਜੂ ਕਰਤੱਬ ਵਿਖਾਏ ਜਾਣਗੇ ਅਤੇ ਨਿਹੰਗ ਸਿੰਘਾਂ ਦੇ ਵੱਲੋਂ ਘੋੜ ਦੌੜ ਦੇ ਜੌਹਰ ਵਿਖਾਏ ਜਾਣਗੇ।

ਇਹ ਵੀ ਪੜ੍ਹੋ:  ਸੜਕ ਹਾਦਸੇ ਨੇ ਬੁਝਾਏ 2 ਘਰਾਂ ਦੇ ਚਿਰਾਗ, ਹੋਲੇ-ਮਹੱਲੇ 'ਤੇ ਜਾ ਰਹੇ 2 ਸਕੇ ਭਰਾਵਾਂ ਸਣੇ 3 ਮੁੰਡਿਆਂ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News