ਹੋਲੇ-ਮਹੱਲੇ ਦੇ ਪਹਿਲੇ ਦਿਨ ਸ੍ਰੀ ਕੀਰਤਪੁਰ ਸਾਹਿਬ ਦੇ ਧਾਰਮਿਕ ਅਸਥਾਨਾਂ 'ਤੇ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ

Friday, Feb 27, 2026 - 07:13 PM (IST)

ਹੋਲੇ-ਮਹੱਲੇ ਦੇ ਪਹਿਲੇ ਦਿਨ ਸ੍ਰੀ ਕੀਰਤਪੁਰ ਸਾਹਿਬ ਦੇ ਧਾਰਮਿਕ ਅਸਥਾਨਾਂ 'ਤੇ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ

ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਅੱਜ ਕੌਮੀ ਤਿਉਹਾਰ ਹੋਲਾ-ਮਹੱਲਾ ਜੋੜ ਮੇਲੇ ਦੇ ਪਹਿਲੇ ਦਿਨ ਸ੍ਰੀ ਕੀਰਤਪੁਰ ਸਾਹਿਬ ਦੇ ਵੱਖ-ਵੱਖ ਧਾਰਮਿਕ ਅਸਥਾਨਾਂ 'ਤੇ ਲੱਖਾਂ ਦੀ ਤਾਦਾਦ ਵੀ ਸੰਗਤਾਂ ਨੇ ਮੱਥਾ ਟੇਕਿਆ। ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਵੀ ਮੇਲੇ ਦੀ ਚੜ੍ਹਦੀ ਕਲਾ ਅਤੇ ਸੰਗਤ ਦੀ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ। ਸ੍ਰੀ ਕੀਰਤਪੁਰ ਸਾਹਿਬ ਵਿਖੇ ਮੇਲੇ ਦਾ ਅੱਜ ਪਹਿਲਾ ਪੜਾਅ ਸ਼ੁਰੂ ਹੋ ਗਿਆ ਹੈ। ਮੇਲੇ ਦੀ ਆਰੰਭਤਾ ਮੌਕੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਗ੍ਰੰਥੀ ਸਿੰਘ ਵੱਲੋਂ ਮੇਲੇ ’ਚ ਆਈਆਂ ਸੰਗਤਾਂ ਦੀ ਸੁੱਖ ਸਾਂਤੀ , ਮੇਲੇ ਦੀ ਚੜ੍ਹਦੀ ਕਲਾ ਅਤੇ ਮੇਲਾ ਸਫਲਤਾ ਪੂਰਵਕ ਚਲਣ ਲਈ ਅਰਦਾਸ ਕੀਤੀ ਗਈ। ਇਸ ਮੌਕੇ ਮੀਤ ਮੈਨੇਜਰ ਭਾਈ ਸੁਖਬੀਰ ਸਿੰਘ ਅਤੇ ਸ੍ਰੋਮਣੀ ਕਮੇਟੀ ਦਾ ਸਮੂਹ ਸਟਾਫ਼ ਹਾਜ਼ਰ ਸੀ।

PunjabKesari

PunjabKesari

ਇਹ ਵੀ ਪੜ੍ਹੋ: ਦਿਲ-ਦਹਿਲਾਉਣ ਵਾਲੀ ਘਟਨਾ! ਖੇਤਾਂ ਵੱਲ ਪਿਤਾ ਨੂੰ ਖਾਣਾ ਦੇਣ ਗਏ ਜਵਾਕ ਨੂੰ ਕੁੱਤਿਆਂ ਨੇ ਨੋਚਿਆ, ਹੋਈ ਦਰਦਨਾਕ ਮੌਤ

ਉਧਰ ਕਾਰ ਸੇਵਾ ਕਿਹਾ ਅਨੰਦਗੜ੍ਹ ਸਾਹਿਬ ਦੇ ਪ੍ਰਬੰਧ ਅਧੀਨ ਚਲਦੇ ਡੇਰਾ ਬਾਬਾ ਸ੍ਰੀ ਚੰਦ ਜੀ ਵਿਖੇ ਵੀ ਮੇਲੇ ਦੀ ਚੜ੍ਹਦੀ ਕਲਾ ਤੇ ਮੇਲੇ ਵਿਚ ਸ਼ਾਮਲ ਹੋਣ ਲਈ ਆਉਣ ਵਾਲੀ ਸੰਗਤ ਦੀ ਸੁੱਖ਼ ਸ਼ਾਤੀ ਦੀ ਕਾਮਨਾ ਕੀਤੀ ਗਈ। ਮੇਲੇ ਦੇ ਪਹਿਲੇ ਦਿਨ ਪੰਜਾਬ ਸਮੇਤ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਧਾਰਮਿਕ ਨਗਰੀ ਕੀਰਤਪੁਰ ਸਾਹਿਬ ਪਹੁੰਚੇ ਅਤੇ ਗੁਰਦੁਆਰਾ ਪਾਤਾਲਪੁਰੀ ਸਾਹਿਬ, ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਗੁਰਦੁਆਰਾ ਚਰਨ ਕੰਵਲ ਸਾਹਿਬ, ਡੇਰਾ ਬਾਬਾ ਸ਼੍ਰੀ ਚੰਦ ਜੀ, ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਅਤੇ ਗੁਰਦੁਆਰਾ ਬਿਬਾਣ ਗੜ੍ਹ ਸਾਹਿਬ ਸਮੇਤ ਵੱਖ-ਵੱਖ ਇਤਿਹਾਸਕ ਗੁਰੂ ਘਰਾਂ ਵਿਚ ਨਤਮਸਤਕ ਹੋ ਕੇ ਅਤੇ ਪਾਵਨ ਸਰੋਵਰਾਂ ਵਿਚ ਇਸ਼ਨਾਨ ਕਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਜ਼ਿਕਰਯੋਗ ਹੈ ਕਿ ਮੇਲੇ ਦੇ ਪਹਿਲੇ ਦਿਨ ਕਰੀਬ ਡੇਢ ਤੋਂ ਦੋ ਲੱਖ ਸ਼ਰਧਾਲੂ ਕੀਰਤਪੁਰ ਸਾਹਿਬ ਦੇ ਵੱਖ-ਵੱਖ ਗੁਰੂ ਘਰਾਂ ਵਿਚ ਮੱਥਾ ਟੇਕਣ ਲਈ ਪਹੁੰਚੇ। ਇਸ ਦੇ ਨਾਲ ਹੀ ਸੰਗਤ ਨੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਅਤੇ ਗੁਰਦੁਆਰਾ ਚਰਨ ਕੰਵਲ ਸਾਹਿਬ ਵਿੱਚ ਸਜੇ ਧਾਰਮਿਕ ਦੀਵਾਨਾਂ ਵਿਚ ਹਾਜ਼ਰੀ ਭਰੀ।

PunjabKesari

ਇਹ ਵੀ ਪੜ੍ਹੋ: SGPC ਵੱਲੋਂ ਗਿਆਨੀ ਰਘਬੀਰ ਸਿੰਘ 'ਤੇ ਸੁਣਾਏ ਫ਼ੈਸਲੇ ਬਾਰੇ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

ਵੱਖ-ਵੱਖ ਗੁਰੂ ਘਰਾਂ ਦੇ ਨੇੜੇ ਦੁਕਾਨਦਾਰਾਂ ਵੱਲੋਂ ਘਰੇਲੂ ਸਮਾਨ, ਬਰਤਨ, ਖਿਡੌਣੇ, ਖਾਣ-ਪੀਣ ਅਤੇ ਧਾਰਮਿਕ ਸਮੱਗਰੀ ਦੀਆਂ ਦੁਕਾਨਾਂ ਵੀ ਸਜਾਈਆਂ ਗਈਆਂ ਸਨ, ਜਿੱਥੇ ਸ਼ਰਧਾਲੂਆਂ ਵੱਲੋਂ ਖੂਬ ਖਰੀਦਦਾਰੀ ਕੀਤੀ ਗਈ। ਮੇਲੇ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਸਮੇਤ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਗੁਰੂ ਘਰਾਂ ਨੂੰ ਜਾਣ ਵਾਲੇ ਰਸਤਿਆਂ ’ਤੇ ਥਾਂ-ਥਾਂ ਲੰਗਰ ਲਗਾਏ ਗਏ।

PunjabKesari

ਇਥੇ ਚਾਹ-ਪਕੌੜੇ, ਜਲੇਬੀਆਂ, ਮਟਰ ਪਨੀਰ, ਕੜ੍ਹੀ-ਚਾਵਲ, ਗੰਨੇ ਦਾ ਰਸ ਅਤੇ ਕੜਾਹ ਪ੍ਰਸਾਦ ਸਮੇਤ ਵੱਖ-ਵੱਖ ਪ੍ਰਕਾਰ ਦੇ ਪਕਵਾਨ ਸੰਗਤ ਨੂੰ ਪਰੋਸੇ ਗਏ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਪਾਤਾਲਪੁਰੀ ਸਾਹਿਬ, ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਗੁਰਦੁਆਰਾ ਬਿਬਾਣ ਗੜ੍ਹ ਸਾਹਿਬ ਅਤੇ ਗੁਰਦੁਆਰਾ ਚਰਨ ਕੰਵਲ ਸਾਹਿਬ ਸਮੇਤ ਵੱਖ-ਵੱਖ ਗੁਰੂ ਘਰਾਂ ਨੂੰ ਫੁੱਲਾਂ ਅਤੇ ਸੁੰਦਰ ਦੀਪਮਾਲਾ ਨਾਲ ਸਜਾਇਆ ਗਿਆ ਹੈ।

PunjabKesari

ਇਹ ਵੀ ਪੜ੍ਹੋ: ਗੈਸ-ਸਿਲੰਡਰ ਵਾਲੇ ਖ਼ਪਤਕਾਰਾਂ ਲਈ ਅਹਿਮ ਖ਼ਬਰ! ਇੰਝ ਹੋ ਰਹੀ ਕਾਲਾਬਾਜ਼ਾਰੀ, ਰਹੋ ਸਾਵਧਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News