ਹੋਲਾ-ਮਹੱਲਾ : ਸ੍ਰੀ ਆਨੰਦਪੁਰ ਸਾਹਿਬ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ (ਵੀਡੀਓ)

03/11/2020 11:30:06 AM

ਜਲੰਧਰ, (ਸੋਨੂੰ)—ਹੋਲੇ-ਮਹੱਲੇ 'ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂ ਹਾਦਸੇ ਦੇ ਸ਼ਿਕਾਰ ਹੋ ਗਏ। ਇਸ ਹਾਦਸੇ 'ਚ ਇਕ ਔਰਤ ਦੀ ਮੌਤ ਹੋ ਗਈ ਜਦਕਿ ਤਕਰੀਬਨ 15 ਲੋਕ ਜ਼ਖਮੀ ਹੋ ਗਏ। ਹਾਦਸਾ ਅੰਮ੍ਰਿਤਸਰ ਹਾਈਵੇਅ 'ਤੇ ਮੰਗਲਵਾਰ ਰਾਤ ਨੂੰ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਕ ਛੋਟੇ ਹਾਥੀ ਅਤੇ ਇਕ ਗੱਡੀ ਦੀ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ 'ਚ ਛੋਟੇ ਹਾਥੀ ਦੇ ਪਰਖੱਚੇ ਉੱਡ ਗਏ ਜਿਸ 'ਚ ਇਕ ਮਹਿਲਾ ਦੀ ਮੌਤ ਹੋ ਗਈ ਤੇ 15 ਤੋਂ ਵਧੇਰੇ ਸ਼ਰਧਾਲੂ ਜ਼ਖਮੀ ਹੋ ਗਏ।

ਜ਼ਖਮੀਆਂ ਨੂੰ ਵੱਖਰੇ-ਵੱਖਰੇ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 1 ਦੀ ਪੁਲਸ ਨੇ ਮੌਕੇ 'ਤੇ ਪੁੱਜ ਕੇ ਦੋਹਾਂ ਵਾਹਨਾਂ ਨੂੰ ਕਬਜੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।