110 ਬੋਤਲਾਂ ਸ਼ਰਾਬ ਫੜੀ

11/18/2017 7:03:22 AM

ਧੂਰੀ, (ਸੰਜੀਵ ਜੈਨ)- ਪੁਲਸ ਨੇ ਇਕ ਕਾਰ ਵਿਚੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਠੇਕਾ ਦੇਸੀ ਬਰਾਮਦ ਕੀਤੀਆਂ ਹਨ। ਜਦੋਂਕਿ ਮੁਲਜ਼ਮ ਕਾਲਾ ਸਿੰਘ ਪੁੱਤਰ ਜਸਵੀਰ ਸਿੰਘ ਉਰਫ ਰਾਜੂ ਵਾਸੀ ਘਨੌਰੀ ਕਲਾਂ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਥਾਣਾ ਸਿਟੀ ਸੰਗਰੂਰ ਦੇ ਹੌਲਦਾਰ ਸੁਖਰਾਜ ਸਿੰਘ ਕੰਮੋਮਾਜਰਾ ਰੋਡ ਤੋਂ ਬਾਬਾ ਜੀਵਨ ਸਿੰਘ ਨਗਰ ਸੰਗਰੂਰ ਵੱਲ ਰਹੇ ਸਨ ਤਾਂ ਸੜਕ 'ਤੇ ਇਕ ਵਿਅਕਤੀ ਪਲਾਸਟਿਕ ਦਾ ਥੈਲਾ ਲੈ ਕੇ ਜਾਂਦਾ ਦਿਖਾਈ ਦਿੱਤਾ, ਜੋ ਕਿ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਖੇਤਾਂ ਵੱਲ ਭੱਜਣ ਲੱਗਾ।
ਪੁਲਸ ਨੇ ਉਸ ਨੂੰ ਕਾਬੂ ਕਰਦਿਆਂ ਉਸ ਕੋਲੋਂ 50 ਬੋਤਲਾਂ ਠੇਕਾ ਸ਼ਰਾਬ ਦੇਸੀ ਚੰਡੀਗੜ੍ਹ ਬਰਾਮਦ ਕੀਤੀਆਂ। ਮੁਲਜ਼ਮ
ਦੀ ਪਛਾਣ ਬੋਹੜ ਸਿੰਘ ਪੁੱਤਰ ਨੇਕੀ ਰਾਮ ਵਾਸੀ ਡਾ. ਅੰਬੇਡਕਰ ਨਗਰ ਸੰਗਰੂਰ ਵਜੋਂ ਹੋਈ, ਜਿਸ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ ਹੈ।