ਕੈਪਟਨ ਵਲੋਂ ਹੋਲੀ ਏਕਤਾ ਦੀ ਭਾਵਨਾ ਨਾਲ ਮਨਾਉਣ ਦਾ ਸੱਦਾ

Thursday, Mar 21, 2019 - 11:05 AM (IST)

ਕੈਪਟਨ ਵਲੋਂ ਹੋਲੀ ਏਕਤਾ ਦੀ ਭਾਵਨਾ ਨਾਲ ਮਨਾਉਣ ਦਾ ਸੱਦਾ

ਚੰਡੀਗੜ੍ਹ (ਅਸ਼ਵਨੀ)  : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੋਲੀ ਦੇ ਮੌਕੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਇਹ ਰਵਾਇਤੀ ਭਾਰਤੀ ਤਿਉਹਾਰ ਏਕਤਾ, ਸਹਿਣਸ਼ੀਲਤਾ, ਭਾਈਚਾਰੇ ਅਤੇ ਸਦਭਾਵਨਾ ਦੇ ਰੰਗਾਂ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ। ਹੋਲੀ ਦੇ ਮੌਕੇ ਆਪਣੇ ਸੰਦੇਸ਼ 'ਚ ਮੁੱਖ ਮੰਤਰੀ ਨੇ ਲੋਕਾਂ ਨੂੰ ਇਕਸੁਰਤਾ, ਭਾਈਚਾਰੇ ਅਤੇ ਮਿਲਵਰਤਣ ਦੀ ਭਾਵਨਾ ਨਾਲ ਇਹ ਤਿਉਹਾਰ ਪਿਆਰ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਗਟਾਵਾ ਕਰਦਾ ਹੈ ਅਤੇ ਇਹ ਮਨੁੱਖਤਾ ਦੀਆਂ ਉਚ ਨੈਤਿਕ ਕਦਰਾਂ-ਕੀਮਤਾਂ ਦੀ ਸਾਨੂੰ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਸਦੀਆਂ ਪੁਰਾਣੀਆਂ ਕਦਰਾਂ-ਕੀਮਤਾਂ 'ਤੇ ਚੱਲਣ ਵਾਸਤੇ ਲੋਕਾਂ ਨੂੰ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਹੈ।


author

Anuradha

Content Editor

Related News