ਮੋਗਾ ''ਚ ਉਤਸ਼ਾਹ ਨਾਲ ਮਨਾਇਆ ਹੋਲੀ ਦਾ ਤਿਉਹਾਰ, ਹੁੜਦੰਗ ਮਚਾਉਣ ਵਾਲਿਆਂ ਦੇ ਕੱਟੇ ਚਲਾਨ

Wednesday, Mar 04, 2026 - 03:44 PM (IST)

ਮੋਗਾ ''ਚ ਉਤਸ਼ਾਹ ਨਾਲ ਮਨਾਇਆ ਹੋਲੀ ਦਾ ਤਿਉਹਾਰ, ਹੁੜਦੰਗ ਮਚਾਉਣ ਵਾਲਿਆਂ ਦੇ ਕੱਟੇ ਚਲਾਨ

ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਵਿਖੇ ਰੰਗਾਂ ਦਾ ਤਿਉਹਾਰ ਹੋਲੀ ਬੜੇ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ। ਇਸ ਮੌਕੇ 'ਤੇ ਸ਼ਹਿਰ ਵਾਸੀਆਂ 'ਚ ਵਿਸ਼ੇਸ਼ ਉਤਸ਼ਾਹ ਅਤੇ ਉਮੰਗ ਵੇਖਣ ਨੂੰ ਮਿਲਿਆ। ਲੋਕ ਆਪਣੇ ਘਰਾਂ ਤੋਂ ਬਾਹਰ ਢੋਲ ਦੀ ਥਾਪ 'ਤੇ ਹੋਲੀ ਖੇਡਦੇ ਹੋਏ ਨਜ਼ਰ ਆਏ। ਉੱਥੇ ਹੀ ਪੁਲਸ ਵੱਲੋਂ ਵੀ ਲੋਕਾਂ ਨੂੰ ਹੋਲੀ ਖੇਡਣ ਦੇ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਹੋਲੀ 'ਚ ਹੁੜਦੰਗ ਮਚਾਉਣ ਵਾਲੇ ਲੋਕਾਂ ਦੇ ਚਲਾਨ ਵੀ ਕੱਟੇ ਗਏ। ਇਸ ਮੌਕੇ 'ਤੇ ਟ੍ਰੈਫਿਕ ਇੰਚਾਰਜ ਸੁਖਮੰਦਰ ਸਿੰਘ ਖ਼ੁਦ ਮੋਗਾ ਦੇ ਗੀਤਾ ਭਵਨ ਚੌਂਕ 'ਚ ਆਪਣੀ ਪੁਲਸ ਟੀਮ ਨਾਲ ਤਾਇਨਾਤ ਰਹੇ। ਉਨ੍ਹਾਂ ਨੇ ਲੋਕਾਂ ਨੂੰ ਹੋਲੀ ਨੂੰ ਵਧੀਆ ਅਤੇ ਸਾਦੇ ਢੰਗ ਨਾਲ ਮਨਾਉਣ ਅਤੇ ਹੁੜਦੰਗ ਨਾ ਮਚਾਉਣ ਪ੍ਰਤੀ ਪ੍ਰੇਰਿਤ ਵੀ ਕੀਤਾ ਅਤੇ ਹੁੜਦੰਗ ਮਚਾਉਣ ਵਾਲੇ ਨੌਜਵਾਨਾਂ ਦੇ ਚਲਾਨ ਵੀ ਕੱਟੇ।

ਉਨ੍ਹਾਂ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਆਪਸੀ ਭਾਈਚਾਰਕ ਸੰਦੇਸ਼ ਦਿੰਦਾ ਹੈ ਅਤੇ ਸਾਨੂੰ ਇਸ ਤਿਉਹਾਰ ਨੂੰ ਮਿਲ-ਜੁਲ ਕੇ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਹੁੜਦੰਗ ਮਚਾਉਣ ਵਾਲੇ ਨੌਜਵਾਨ ਘਰਾਂ ਤੋਂ ਬਾਹਰ ਨਿਕਲ ਕੇ ਲੋਕਾਂ 'ਤੇ ਰੰਗ ਪਾਉਂਦੇ ਹਨ ਅਤੇ ਮੋਟਰਸਾਈਕਲਾਂ ਦੇ ਪਟਾਕੇ ਵੀ ਵਜਾਉਂਦੇ ਹਨ। ਇਨ੍ਹਾਂ ਲੋਕਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਲੋਕਾਂ ਨੂੰ ਖ਼ੁਦ ਇਸ ਪ੍ਰਤੀ ਜਾਗਰੂਕ ਕੀਤਾ ਗਿਆ ਹੈ ਕਿ ਹੋਲੀ ਦਾ ਪਵਿੱਤਰ ਤਿਉਹਾਰ ਸਾਦੇ ਅਤੇ ਵਧੀਆ ਢੰਗ ਨਾਲ ਮਨਾਇਆ ਜਾਵੇ ਤਾਂ ਕਿ ਆਪਸੀ ਪਿਆਰ ਅਤੇ ਸਾਂਝ ਬਣੀ ਰਹੇ।
 


author

Babita

Content Editor

Related News