ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ ਸੈਲਾਬ

Wednesday, Mar 04, 2026 - 02:28 PM (IST)

ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ ਸੈਲਾਬ

ਜਲੰਧਰ (ਸੋਨੂੰ)- ਪੂਰੇ ਦੇਸ਼ ਭਰ ਵਿਚ ਅੱਜ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਜਲੰਧਰ ਦੇ ਲੋਕਾਂ ਨੇ ਜਿੱਥੇ ਆਪਣੇ ਪਰਿਵਾਰ ਅਤੇ ਦੋਸਤਾਂ ਦੇ ਘਰਾਂ ਵਿਚ ਜਾ ਕੇ ਹੋਲੀ ਦਾ ਤਿਉਹਾਰ ਮਨਾਇਆ, ਉਥੇ ਹੀ ਮੰਦਰਾਂ ਵਿੱਚ ਵੀ ਹੋਲੀ ਮਨਾਈ। ਮਾਡਲ ਟਾਊਨ ਦੇ ਗੀਤਾ ਮੰਦਿਰ ਵਿੱਚ ਲੋਕਾਂ ਨੇ ਫੁੱਲਾਂ ਨਾਲ ਹੋਲੀ ਮਨਾਈ। ਪੁਲਸ ਨੇ ਸੜਕਾਂ 'ਤੇ ਹੁੱਲੜਬਾਜ਼ੀ ਨੂੰ ਰੋਕਣ ਲਈ ਨਾਕੇ ਲਗਾਏ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨੇ ਕੀਤੇ। ਕਈ ਥਾਵਾਂ 'ਤੇ ਲੋਕਾਂ ਨੇ ਢੋਲ ਵਜਾ ਕੇ ਇਕ ਦੂਜੇ 'ਤੇ ਰੰਗ ਲਗਾ ਕੇ ਇਕ ਦੂਜੇ ਨੂੰ ਹੋਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।

PunjabKesari

ਏ. ਡੀ. ਸੀ. ਪੀ. ਹਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਸ਼ਹਿਰ ਵਿੱਚ ਕਈ ਥਾਵਾਂ 'ਤੇ ਨਾਕੇ ਲਗਾਏ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਤਿਉਹਾਰ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜ ਨੂੰ ਰੋਕਣ ਲਈ ਉਨ੍ਹਾਂ ਦੀਆਂ ਟੀਮਾਂ ਨਾਕਿਆਂ 'ਤੇ ਤਾਇਨਾਤ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਟੀਮਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਚਲਾਨ ਜਾਰੀ ਕਰ ਰਹੀਆਂ ਹਨ ਅਤੇ ਜਨਤਾ ਨੂੰ ਸ਼ਾਂਤੀਪੂਰਵਕ ਹੋਲੀ ਮਨਾਉਣ ਦੀ ਅਪੀਲ ਕੀਤੀ ਤਾਂ ਜੋ ਕਿਸੇ ਨੂੰ ਵੀ ਕੋਈ ਮੁਸ਼ਕਿਲ ਨਾ ਆਵੇ।

PunjabKesari

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ: 'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News