ਚੰਡੀਗੜ੍ਹ : 9 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

Friday, Nov 06, 2026 - 12:59 PM (IST)

ਚੰਡੀਗੜ੍ਹ : 9 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ (ਮਨਪ੍ਰੀਤ) : ਚੰਡੀਗੜ੍ਹ ਪ੍ਰਸ਼ਾਸਨ ਨੇ ਗੋਵਰਧਨ ਪੂਜਾ ਅਤੇ ਵਿਸ਼ਵਕਰਮਾ ਦਿਵਸ ਦੇ ਮੱਦੇਨਜ਼ਰ 9 ਨਵੰਬਰ (ਸੋਮਵਾਰ) ਨੂੰ ਜਨਤਕ ਛੁੱਟੀ ਐਲਾਨੀ ਹੈ। ਇਸ ਸਬੰਧੀ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨ ਦੇ ਇਸ ਫੈਸਲੇ ਤਹਿਤ ਚੰਡੀਗੜ੍ਹ ਅਧੀਨ ਆਉਂਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ਵਿਚ ਛੁੱਟੀ ਰਹੇਗੀ।

ਜ਼ਿਕਰਯੋਗ ਹੈ ਕਿ ਸਾਲ 2026 ਦੇ ਛੁੱਟੀਆਂ ਦੇ ਕੈਲੰਡਰ ਵਿਚ 9 ਨਵੰਬਰ ਨੂੰ ਪਹਿਲਾਂ ਰਾਖਵੀਂ ਛੁੱਟੀ (ਰਿਸਟ੍ਰਿਕਟਡ ਹੌਲੀਡੇਅ) ਵਜੋਂ ਦਰਜ ਕੀਤਾ ਗਿਆ ਸੀ, ਜਿਸ ਨੂੰ ਹੁਣ ਜਨਤਕ ਛੁੱਟੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ 30 ਦਸੰਬਰ 2025 ਨੂੰ ਜਾਰੀ ਕੀਤੇ ਗਏ ਛੁੱਟੀਆਂ ਦੇ ਕੈਲੰਡਰ ਵਿਚ ਇਹ ਸੋਧ ਕੀਤੀ ਗਈ ਹੈ। ਇਸ ਦੀਆਂ ਕਾਪੀਆਂ ਕੇਂਦਰ ਸਰਕਾਰ ਅਤੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਭੇਜੀਆਂ ਗਈਆਂ ਹਨ।

 


author

Gurminder Singh

Content Editor

Related News