ਪੰਜਾਬ ਸਰਕਾਰ ਵੱਲੋਂ ਹਰਿਆਣਾ ਦੇ ਕਿਰਤੀਆਂ ਲਈ 12 ਨੂੰ ਛੁੱਟੀ ਦਾ ਐਲਾਨ

05/11/2019 8:59:44 AM

ਚੰਡੀਗੜ੍ਹ : ਹਰਿਆਣਾ ਵਿਖੇ ਹੋ ਰਹੀਆਂ ਲੋਕ ਸਭਾ ਦੀਆਂ ਆਮ ਚੋਣਾਂ, 2019 ਨੂੰ ਮੁੱਖ ਰੱਖਦੇ ਹੋਏ ਹਰਿਆਣਾ ਦੀ ਹੱਦ ਨਾਲ ਲੱਗਦੇ ਹੋਏ ਪੰਜਾਬ ਦੇ ਏਰੀਏ 'ਚ ਸਥਿਤ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ ਵਿੱਚ ਕੰਮ ਕਰਦੇ ਕਿਰਤੀਆਂ ਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਦੀ ਵੋਟ ਹਰਿਆਣਾ ਵਿੱਚ ਬਣੀ ਹੋਈ ਹੈ, ਉਨ੍ਹਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੰਜਾਬ ਸਰਕਾਰ ਨੇ ਭਾਰਤੀ ਚੋਣ ਕਮਿਸ਼ਨ ਦੇ ਹੁਕਮ 'ਤੇ ਮਿਤੀ 12-05-2019 ਦਿਨ ਐਤਵਾਰ ਨੂੰ ਉਨ੍ਹਾਂ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ ਵਿਖੇ ਜਿੱਥੇ ਐਤਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ ਹੈ, ਲਈ ਤਨਖ਼ਾਹ ਸਮੇਤ ਹਫ਼ਤਾਵਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ

Babita

This news is Content Editor Babita