ਚੋਣ ਕਮਿਸ਼ਨ ਵਲੋਂ ਪ੍ਰਜਾਈਡਿੰਗ ਤੇ ਪੋਲਿੰਗ ਅਫਸਰਾਂ ਨੂੰ 20 ਮਈ ਦੀ ਛੁੱਟੀ

Wednesday, May 15, 2019 - 08:39 AM (IST)

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 20 ਮਈ, 2019 ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ 'ਚ ਰਿਪੋਰਟ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਡਿਊਟੀ ਤੋਂ ਗੈਰ ਹਾਜ਼ਰ ਨਹੀਂ ਮੰਨਿਆ ਜਾਵੇਗਾ।


Babita

Content Editor

Related News