ਅੱਜ ਜਲੰਧਰ ''ਚ ਛੁੱਟੀ ਤੇ ਇਨ੍ਹਾਂ ਜ਼ਿਲ੍ਹਿਆਂ ''ਚ ਰਹੇਗਾ Half Day, ਮੀਟ-ਸ਼ਰਾਬ ਦੀਆਂ ਦੁਕਾਨਾਂ ਵੀ ਰਹਿਣਗੀਆਂ ਬੰਦ
Tuesday, Feb 11, 2025 - 12:47 AM (IST)
![ਅੱਜ ਜਲੰਧਰ ''ਚ ਛੁੱਟੀ ਤੇ ਇਨ੍ਹਾਂ ਜ਼ਿਲ੍ਹਿਆਂ ''ਚ ਰਹੇਗਾ Half Day, ਮੀਟ-ਸ਼ਰਾਬ ਦੀਆਂ ਦੁਕਾਨਾਂ ਵੀ ਰਹਿਣਗੀਆਂ ਬੰਦ](https://static.jagbani.com/multimedia/2025_2image_10_07_498010197holidaynew.jpg)
ਹੁਸ਼ਿਆਰਪੁਰ/ਗੁਰਦਾਸਪੁਰ (ਘੁੰਮਣ/ਹਰਮਨ/ਵਿਨੋਦ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਦੇ ਹੁਸ਼ਿਆਰਪੁਰ ਤੇ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 11 ਫਰਵਰੀ ਨੂੰ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਵਿੱਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ।
ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੁਸ਼ਿਆਰਪੁਰ ਸ਼ਹਿਰ ਅੰਦਰ ਨਗਰ ਕੀਰਤਨ/ਸ਼ੋਭਾ ਯਾਤਰਾ ਦੇ ਰੂਟ ’ਤੇ ਪੈਂਦੇ ਸ਼ਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ।
ਇਹ ਵੀ ਪੜ੍ਹੋ- India's Got Latent 'ਚ ਜਾ ਕੇ ਬੁਰਾ ਫ਼ਸਿਆ ਰਣਵੀਰ ਅਲਾਹਾਬਾਦੀਆ, BPraak ਨੇ ਰੱਦ ਕੀਤਾ Podcast
ਇਸੇ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਵੱਲੋਂ ਵੀ 11 ਤੇ 12 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਦਕਿ ਇਨ੍ਹਾਂ 2 ਦਿਨਾਂ ਦੌਰਾਨ ਸ਼ਹਿਰ 'ਚ ਮੀਟ-ਸ਼ਰਾਬ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ।
ਜ਼ਿਕਰਯੋਗ ਹੈ ਕਿ ਜਿਨ੍ਹਾਂ ਸਕੂਲਾਂ, ਕਾਲਜਾਂ ਵਿਚ ਬੋਰਡ, ਯੂਨੀਵਰਸਿਟੀ, ਕਾਲਜ ਦੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਹੋ ਰਹੀਆਂ ਹਨ, ਉਨ੍ਹਾਂ ਸਕੂਲਾਂ-ਕਾਲਜਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e