ਭਲਕੇ ਗੁਰਦਾਸਪੁਰ ''ਚ ਛੁੱਟੀ ਦਾ ਐਲਾਨ
Thursday, Sep 17, 2026 - 04:53 PM (IST)
ਗੁਰਦਾਸਪੁਰ (ਹਰਮਨ)- ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਪੂਰੀਆਂ ਤਿਆਰੀਆਂ ਕੀਤੀਆਂ ਹੋਈਆਂ ਹਨ। ਹੁਣ ਵਿਆਹ ਪੁਰਬ ਨੂੰ ਲੈ ਕੇ ਅਤੇ ਸੰਗਤਾਂ ਦੀ ਸ਼ਰਧਾ ਭਾਵਨਾ ਨੂੰ ਵੇਖਦਿਆਂ ਗੁਰਦਾਸਪੁਰ ਜ਼ਿਲ੍ਹੇ 'ਚ 18 ਸਤੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਬਾਬੇ ਨਾਨਕ ਦਾ ਵਿਆਹ: ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚਿਆ ਮਹਾਨ ਨਗਰ ਕੀਰਤਨ, ਸ਼ਹਿਰ 'ਚ ਲੱਗੀਆਂ ਰੌਣਕਾਂ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਵਸਰ 'ਤੇ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਕਿਸਾਨਾਂ ਨੇ ਰੋਕ ਦਿੱਤੀਆਂ ਰੇਲਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
