ਪੰਜਾਬ ''ਚ ਛੁੱਟੀ ਦਾ ਐਲਾਨ; ਬੰਦ ਰਹਿਣਗੇ ਸਕੂਲ, ਦਫ਼ਤਰ ਤੇ ਬੈਂਕ
Thursday, Aug 22, 2024 - 11:46 AM (IST)

ਲੁਧਿਆਣਾ (ਵੈੱਬ ਡੈਸਕ): ਪੰਜਾਬ ਵਿਚ ਜਨਮ ਅਸ਼ਟਮੀ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸੋਮਵਾਰ 26 ਅਗਸਤ ਨੂੰ ਛੁੱਟੀ ਐਲਾਨ ਦਿੱਤੀ ਗਈ ਹੈ। 25 ਅਗਸਤ ਨੂੰ ਐਤਵਾਰ ਹੋਣ ਕਾਰਨ ਸੂਬੇ ਦੇ ਸਕੂਲਾਂ, ਕਾਲਜਾਂ, ਦਫ਼ਤਰਾਂ ਅਤੇ ਬੈਂਕਾਂ ਵਿਚ ਛੁੱਟੀ ਰਹੇਗੀ। ਇਸ ਤਰ੍ਹਾਂ 25-26 ਅਗਸਤ ਨੂੰ ਪੰਜਾਬ ਵਿਚ ਛੁੱਟੀ ਰਹੇਗੀ।
ਇਹ ਖ਼ਬਰ ਵੀ ਪੜ੍ਹੋ - ਖੰਨਾ ਬੇਅਦਬੀ ਮਾਮਲੇ 'ਚ ਨਵਾਂ ਮੋੜ! ਅੱਜ ਹੋਣਗੇ ਵੱਡੇ ਖ਼ੁਲਾਸੇ
ਪੰਜਾਬ ਸਰਕਾਰ ਵੱਲੋਂ 26 ਅਗਸਤ ਨੂੰ ਗਜ਼ਟਿਡ ਛੁੱਟੀ ਐਲਾਨੀ ਗਈ ਹੈ। ਕਈ ਸਕੂਲਾਂ-ਕਾਲਜਾਂ ਤੇ ਦਫ਼ਤਰਾਂ ਵਿਚ ਸ਼ਨੀਵਾਰ ਦੀ ਵੀ ਛੁੱਟੀ ਹੁੰਦੀ ਹੈ। ਇਸ ਲਈ ਉਹ ਲੋਕ ਸ਼ਨੀਵਾਰ, ਐਤਵਾਰ ਤੇ ਸੋਮਵਾਰ ਦੀ ਛੁੱਟੀ ਨਾਲ ਲਾਂਗ ਵਿਕੈਂਡ ਦਾ ਆਨੰਦ ਮਾਣ ਸਕਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8