ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ

Friday, Jan 26, 2024 - 06:23 PM (IST)

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ

ਪਟਿਆਲਾ : ਗਣਤੰਤਰ ਦਿਵਸ ਨੂੰ ਲੈ ਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਆਦਾਤਰ ਜ਼ਿਲ੍ਹਿਆਂ ਵਿਚ ਇਹ ਐਲਾਨ ਉਨ੍ਹਾਂ ਸਕੂਲਾਂ ਲਈ ਕੀਤਾ ਗਿਆ ਹੈ, ਜਿਹੜੇ ਸਕੂਲਾਂ ਦੇ ਬੱਚਿਆਂ ਵਲੋਂ ਗਣਤੰਤਰ ਦਿਵਸ ਦੇ ਪ੍ਰੋਗਰਾਮ ਵਿਚ ਹਿੱਸਾ ਲਿਆ ਗਿਆ ਹੈ। ਹੁਣ ਤਕ ਦੀ ਮਿਲੀ ਜਾਣਕਾਰੀ ਮੁਤਾਬਕ ਪਟਿਆਲਾ, ਜਲੰਧਰ, ਪਠਾਨਕੋਟ, ਰੋਪੜ, ਸ਼ਹੀਦ ਭਗਤ ਸਿੰਘ ਨਗਰ, ਸਾਹਿਬਜ਼ਾਦਾ ਅਜੀਤ ਸਿੰਘ, ਸੰਗਰੂਰ ਅਤੇ ਤਰਨਤਾਰਨ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਖ਼ੁਸ਼ ਕੀਤੇ ਅਧਿਆਪਕ, ਕੈਬਨਿਟ ਮੀਟਿੰਗ ਵਿਚ ਲਿਆ ਵੱਡਾ ਫ਼ੈਸਲਾ

ਇਸ ਤੋਂ ਇਲਾਵਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਗਣਤੰਤਰ ਦਿਵਸ ਦੇ ਸਫਲ ਸਮਾਗਮ ਦੀ ਖੁਸ਼ੀ ਵਿਚ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਾਰੀਆਂ ਵਿਦਿਅਕ ਸੰਸਥਾਵਾਂ ਵਿਚ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲਾ ਸਿੱਖਿਆ ਅਧਿਕਾਰੀ ਮਮਤਾ ਖੁਰਾਨਾ ਨੇ ਕਿਹਾ ਕਿ ਮਾਨਯੋਗ ਸਪੀਕਰ ਦੇ ਐਲਾਨ ਤੋਂ ਬਾਅਦ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ 27 ਜਨਵਰੀ ਨੂੰ ਸਕੂਲ ਪੂਰੀ ਤਰ੍ਹਾਂ ਬੰਦ ਰੱਖਣ ਦੀਆਂ ਹਿਦਾਇਤਾਂ ਦੇ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਫ਼ੈਸਲਾ 10 ਲੱਖ 77 ਹਜ਼ਾਰ ਕੱਟੇ ਹੋਏ ਰਾਸ਼ਨ ਕਾਰਡ ਕੀਤੇ ਬਹਾਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News