ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ
Saturday, Aug 17, 2024 - 06:28 PM (IST)
ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਰੱਖੜ ਪੁੰਨਿਆ ਦੇ ਮੇਲੇ ਕਾਰਨ 19 ਅਤੇ 20 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਕਸਬੇ ਅਧੀਨ ਪੈਂਦੇ ਸਕੂਲਾਂ ਵਿਚ ਛੁੱਟੀ ਰਹੇਗੀ। ਇਨ੍ਹਾਂ ਸਕੂਲਾਂ ਵਿਚ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਦਸ਼ਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਸਰਕਾਰੀ ਮਿਡਲ ਸਕੂਲ ਉਮਰਾ ਨੰਗਲ, ਸਰਕਾਰੀ ਮਿਡਲ ਸਕੂਲ ਠੱਠੀਆ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਜੀ. ਟੀ. ਸੀ. ਸਕੂਲ ਬਾਬਾ ਬਕਾਲਾ, ਨਿਊ ਮੈਟ੍ਰਿਕ ਪਬਲਿਕ ਸਕੂਲ ਛਾਪਿਆਂਵਾਲੀ, ਸੇਂਟ ਸੋਲਜਰ ਪਬਲਿਕ ਸਕੂਲ ਠੱਠੀਆਂ ਅਤੇ ਸੰਤ ਮੱਜਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹੈ। ਇਸ ਸਬੰਧੀ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਅੰਮ੍ਰਿਤਸਰ ਵੱਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅਹਿਮ ਫ਼ੈਸਲਿਆਂ 'ਤੇ ਲੱਗੀ ਮੋਹਰ, ਔਰਤਾਂ ਲਈ ਵੱਡਾ ਐਲਾਨ
ਦੱਸ ਦੇਈਏ ਕਿ ਬਾਬਾ ਬਕਾਲਾ ਸਾਹਿਬ ਇਤਿਹਾਸਕ ਨਗਰ ਹੈ ਜੋ ਅੰਮ੍ਰਿਤਸਰ ਦੀ ਤਹਿਸੀਲ ਵੀ ਹੈ। ਇਤਿਹਾਸਕ ਗੁਰਦੁਆਰਾ 9ਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਸ਼ਵ ਪ੍ਰਸਿੱਧ ਤੀਰਥ ਅਸਥਾਨ ਹੈ। ਇੱਥੇ ਹਰ ਸਾਲ ਸਾਲਾਨਾ ਜੋੜ ਮੇਲਾ ਰੱਖੜ ਪੁੰਨਿਆ ਮੌਕੇ ਲੱਗਦਾ ਹੈ, ਜਿਥੇ 3 ਦਿਨ ਵੱਡੀ ਗਿਣਤੀ ਵਿਚ ਸੰਗਤਾਂ ਸ਼ਰਧਾ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ।
ਇਹ ਵੀ ਪੜ੍ਹੋ : ਪੈਟ੍ਰੋਲੀਅਮ ਐਸੋਸੀਏਸ਼ਨ ਨੇ ਕੀਤਾ ਵੱਡਾ ਐਲਾਨ, ਪੰਜਾਬ ਦੇ ਇਸ ਜ਼ਿਲ੍ਹੇ ਦੇ ਪੰਪ ਰਹਿਣਗੇ ਬੰਦ, ਨਹੀਂ ਮਿਲੇਗਾ ਤੇਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8