ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ

Thursday, Aug 15, 2024 - 06:17 PM (IST)

ਚੰਡੀਗੜ੍ਹ : ਅੱਜ ਦੇਸ਼ ਦਾ 78ਵਾਂ ਆਜ਼ਾਦੀ ਦਿਹਾੜਾ ਸੂਬੇ ਭਰ ਵਿਚ ਮਨਾਇਆ ਗਿਆ। ਇਸ ਦੇ ਚੱਲਦੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਭਲਕੇ ਯਾਨੀ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਹੜੇ ਜ਼ਿਲ੍ਹੇ ਵਿਚ ਛੁੱਟੀ ਐਲਾਨੀ ਗਈ ਹੈ, ਉਨ੍ਹਾਂ ਵਿਚ ਜਲੰਧਰ, ਗੁਰਦਾਸਪੁਰ, ਮੋਗਾ, ਨਵਾਂਸ਼ਹਿਰ, ਅੰਮ੍ਰਿਤਸਰ, ਮਾਨਸਾ, ਬਠਿੰਡਾ, ਸੰਗਰੂਰ ਸ਼ਾਮਲ। 

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅਹਿਮ ਫ਼ੈਸਲਿਆਂ 'ਤੇ ਲੱਗੀ ਮੋਹਰ, ਔਰਤਾਂ ਲਈ ਵੱਡਾ ਐਲਾਨ

ਇਸ ਤੋਂ ਇਲਾਵਾ ਪਟਿਆਲਾ, ਤਰਨਤਾਰਨ ਅਤੇ ਪਠਾਨਕੋਟ ਵਿਚ ਸਿਰਫ ਉਨ੍ਹਾਂ ਸਕੂਲਾਂ ਵਿਚ ਛੁੱਟੀ ਕੀਤੀ ਗਈ ਹੈ, ਜਿਹੜੇ ਸਕੂਲਾਂ ਦੇ ਵਿਦਿਆਰਥੀਆਂ ਨੇ ਆਜ਼ਾਦੀ ਦੇ ਪ੍ਰੋਗਰਾਮ ਵਿਚ ਹਿੱਸਾ ਲਿਆ ਸੀ। 

ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ ਭਰਤੀ ਹੋਣ ਦੇ ਚਾਹਵਾਨ ਕਰ ਲੈਣ ਤਿਆਰੀ, ਆਜ਼ਾਦੀ ਦਿਹਾੜੇ 'ਤੇ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News