ਪੰਜਾਬ ਦੇ ਇਕ ਹੋਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ; ਸਕੂਲ, ਬੈਂਕ ਤੇ ਦਫ਼ਤਰ ਰਹਿਣਗੇ ਬੰਦ
Monday, Aug 19, 2024 - 03:01 PM (IST)
ਸੰਗਰੂਰ (ਸਿੰਗਲਾ): ਭਲਕੇ ਪੰਜਾਬ ਦੇ ਇਕ ਹੋਰ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ ਹੋ ਗਿਆ ਹੈ। ਬਾਬਾ ਬਕਾਲਾ ਤੋਂ ਬਾਅਦ ਹੁਣ ਸੰਗਰੂਰ ਵਿਚ ਵੀ ਭਲਕੇ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿੱਥੇ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਮੇਲੇ ਕਾਰਨ 19 ਅਤੇ 20 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਸੀ, ਉੱਥੇ ਹੀ ਹੁਣ ਸੰਗਰੂਰ ਵਿਚ ਵੀ 20 ਅਗਸਤ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ 20 ਅਗਸਤ ਨੂੰ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਹੈ, ਇਸ ਦੇ ਮੱਦੇਨਜ਼ਰ ਹੀ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ਰਮਨਾਕ ਘਟਨਾ! ਮਾਂ ਕੋਲੋਂ ਸੁੱਤੀ ਪਈ ਬੱਚੀ ਨੂੰ ਚੁੱਕ ਕੇ ਬਾਥਰੂਮ 'ਚ ਲੈ ਗਿਆ ਗੁਆਂਢੀ ਤੇ ਫ਼ਿਰ...
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਹੈ ਕਿ ਸ਼ਹੀਦ ਸੰਤ ਸ੍ਰੀ ਹਰਚੰਦ ਸਿੰਘ ਲੌਂਗੋਵਾਲ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ਪ੍ਰਾਈਵੇਟ ਸਕੂਲਾਂ/ ਕਾਲਜਾਂ/ ਯੂਨੀਵਰਸਿਟੀ, ਵਿੱਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫ਼ਤਰਾਂ, ਬੈਂਕਾਂ ਆਦਿ ਵਿਚ 20 ਅਗਸਤ, 2024 ਦੀ ਛੁੱਟੀ ਦਾ ਐਲਾਨ ਕੀਤਾ ਹੈ। ਹਾਲਾਂਕਿ ਜਿੰਨ੍ਹਾਂ ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਵਿਚ ਭਲਕੇ ਕੋਈ ਪ੍ਰੀਖਿਆ ਹੈ, ਉੱਥੇ ਇਹ ਹੁਕਮ ਲਾਗੂ ਨਹੀਂ ਹੋਣਗੇ। ਮਤਲਬ ਉਨ੍ਹਾਂ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਨਹੀਂ ਹੋਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8