ਪੰਜਾਬ ਸਰਕਾਰ ਵੱਲੋਂ ਇਸ ਇਲਾਕੇ ''ਚ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
Thursday, Dec 21, 2023 - 05:57 AM (IST)
ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਕਾਮਿਆਂ ਲਈ 24 ਦਸੰਬਰ, 2023 ਨੂੰ ਚੋਣ ਵਾਲੇ ਦਿਨ ਤਨਖਾਹ ਸਮੇਤ ਹਫਤਾਵਰੀ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਗੁਰੂ ਨਗਰੀ ਅੰਮ੍ਰਿਤਸਰ 'ਚ ਹੋਈ ਬੇਅਦਬੀ, ਸੰਗਤ ਨੇ ਦੋਸ਼ੀ ਨੂੰ ਕਾਬੂ ਕਰ ਕੇ ਕੀਤਾ ਪੁਲਸ ਹਵਾਲੇ
ਇਕ ਬੁਲਾਰੇ ਨੇ ਦੱਸਿਆ ਕਿ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਬਾਬਤ ਪੰਜਾਬ ਵਿਚ ਸਥਿਤ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ/ ਉਦਯੋਗਿਕ ਅਦਾਰਿਆਂ ਵਿਚ ਕੰਮ ਕਰਦੇ ਕਿਰਤੀਆਂ, ਜੋ ਕਿ ਸਬੰਧਤ ਗ੍ਰਾਮ ਪੰਚਾਇਤ ਦੇ ਵੋਟਰ ਹਨ, ਉਨ੍ਹਾਂ ਨੂੰ ਆਪਣੀ ਵੋਟ ਦਾ ਹੱਕ ਸੁਨਿਸ਼ਚਿਤ ਕਰਨ ਲਈ 24 ਦਸੰਬਰ 2023 ਦਿਨ ਐਤਵਾਰ ਨੂੰ ਸਰਕਾਰ ਵੱਲੋਂ ਇਨ੍ਹਾਂ ਹਲਕਿਆਂ ਦੇ ਅਧਿਕਾਰ ਖੇਤਰ ਵਿਚ ਆਉਂਦੇ ਉਨ੍ਹਾਂ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ/ ਉਦਯੋਗਿਕ ਅਦਾਰਿਆਂ, ਜਿੱਥੇ ਐਤਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ ਹੈ, ਲਈ ਤਨਖਾਹ ਸਮੇਤ ਹਫਤਾਵਰੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਰਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8