ਪੰਜਾਬ ਵਿਚ 20 ਤਾਰੀਖ਼ ਨੂੰ ਛੁੱਟੀ ਦਾ ਐਲਾਨ
Thursday, Nov 14, 2024 - 03:35 PM (IST)
ਚੰਡੀਗੜ੍ਹ : ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦੇ ਚੱਲਦੇ 20 ਤਾਰੀਖ਼ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਜ਼ਿਲ੍ਹਾ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਰਹੇਗੀ।
ਇਹ ਵੀ ਪੜ੍ਹੋ : ਸੁਖਬੀਰ ਸਿੰਘ ਬਾਦਲ ਪੀ. ਜੀ. ਆਈ. 'ਚ ਦਾਖ਼ਲ
ਨੋਟੀਫਿਕੇਸ਼ਨ ਵਿਚ ਇਹ ਵੀ ਆਖਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕੇ ਲਈ ਵਰਤੀ ਜਾਣ ਵਾਲੀ ਵੋਟਰ ਸੂਚੀ ਦਾ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਦੇ ਸਰਕਾਰੀ ਦਫਤਰ ਜਾਂ ਵਿੱਦਿਅਕ ਅਦਾਰਿਆਂ ਵਿਚ ਕੰਮ ਕਰਦਾ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਪੈਸ਼ਲ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀਆਂ ਦੇ ਖਾਤੇ ਵਿਚੋਂ ਨਹੀਂ ਕੱਟੀ ਜਾਵੇਗੀ।
ਇਹ ਵੀ ਪੜ੍ਹੋ : ਕਪੂਰਥਲਾ ਤੋਂ ਪਟਿਆਲਾ ਜਾ ਰਹੀ ਪੰਜਾਬ ਪੁਲਸ ਦੀ ਬੱਸ ਦੇ ਉਡੇ ਪਰਖੱਚੇ, ਅੰਦਰ ਦੇਖਿਆ ਤਾਂ ਖੜ੍ਹੇ ਹੋਏ ਰੌਂਗਟੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e