ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ
Sunday, Aug 18, 2024 - 04:58 PM (IST)

ਸੰਗਰੂਰ (ਸਿੰਗਲਾ) : ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ 20 ਅਗਸਤ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾ ਰਹੀ ਹੈ। ਇਸ ਲਈ ਸ਼ਹੀਦ ਸੰਤ ਸ੍ਰੀ ਹਰਚੰਦ ਸਿੰਘ ਲੌਂਗੋਵਾਲ ਜੀ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਜਤਿੰਦਰ ਜੋਰਵਾਲ, ਆਈ. ਏ. ਐੱਸ., ਡਿਪਟੀ ਕਮਿਸ਼ਨਰ ਸੰਗਰੂਰ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ, ਹੁਣ NOC ਹਾਸਲ ਕਰਨ ਲਈ ਨਹੀਂ ਹੋਣਾ ਪਵੇਗਾ ਖੱਜਲ-ਖੁਆਰ
ਉਨ੍ਹਾਂ ਨੇ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ਪ੍ਰਾਈਵੇਟ ਸਕੂਲਾਂ/ ਕਾਲਜਾਂ/ ਯੂਨੀਵਰਸਿਟੀ, ਵਿੱਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫ਼ਤਰਾਂ, ਬੈਂਕਾਂ ਆਦਿ ਵਿੱਚ 20 ਅਗਸਤ, 2024 ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ।
ਇਹ ਵੀ ਪੜ੍ਹੋ : ਪਹਿਲੀ ਵਾਰ ਖ਼ਰੀਦੀ ਲਾਟਰੀ ਨੇ ਬਣਾ 'ਤਾ ਲੱਖਪਤੀ, ਦੁਕਾਨਦਾਰ ਦੀ ਖ਼ੁਸ਼ੀ ਦਾ ਨਹੀਂ ਕੋਈ ਟਿਕਾਣਾ
ਡੀ. ਸੀ ਜਤਿੰਦਰ ਜ਼ੋਰਵਾਲ ਅਨੁਸਾਰ ਇਹ ਹੁਕਮ ਵਿੱਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, 'ਤੇ ਲਾਗੂ ਨਹੀਂ ਹੋਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8