Big Breaking: ਪੰਜਾਬ ਦੇ ਸਕੂਲਾਂ 'ਚ 22 ਜਨਵਰੀ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਹ ਸਕੂਲ

Saturday, Jan 20, 2024 - 01:11 AM (IST)

Big Breaking: ਪੰਜਾਬ ਦੇ ਸਕੂਲਾਂ 'ਚ 22 ਜਨਵਰੀ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਹ ਸਕੂਲ

ਲੁਧਿਆਣਾ (ਵਿੱਕੀ)- ਅਯੁੱਧਿਆ ਵਿਚ ਸ਼੍ਰੀ ਰਾਮ ਜਨਮਭੂਮੀ 'ਤੇ ਵਿਸ਼ਾਲ ਮੰਦਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਵਿਚ 22 ਜਨਵਰੀ ਨੂੰ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਪੂਰੇ ਦੇਸ਼ ਦੀ ਸੰਗਤ ਵਿਚ ਭਾਰੀ ਉਤਸ਼ਾਹ ਹੈ। ਇਸ ਮੌਕੇ ਕੇਂਦਰ ਦੇ ਨਾਲ-ਨਾਲ ਕਈ ਸੂਬਾ ਸਰਕਾਰਾਂ ਵੱਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਹੋਰਨਾਂ ਸਰਕਾਰੀ ਅਦਾਰਿਆਂ ਦੇ ਨਾਲ-ਨਾਲ ਬੈਂਕ ਅਤੇ ਬੀਮਾ ਕੰਪਨੀਆਂ ਵੀ 2.30 ਵਜੇ ਤਕ ਬੰਦ ਰਹਿਣਗੀਆਂ। 

ਇਹ ਖ਼ਬਰ ਵੀ ਪੜ੍ਹੋ - ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ Reliance Industries ਦਾ ਵੱਡਾ ਫ਼ੈਸਲਾ, ਕੀਤਾ ਇਹ ਐਲਾਨ

ਇਸ ਵਿਚਾਲੇ ਰੈਕੋਗਨਾਈਜ਼ਡ ਐਂਡ ਐਫੀਲੇਟਿਡ ਸਕੂਲ ਐਸੋਸੀਏਸ਼ਨ (ਰਾਸਾ) ਵੱਲੋਂ ਅਯੁੱਧਿਆ ਵਿਚ ਰਾਮ ਲਾਲ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਸਬੰਧ ’ਚ ਆਪਣੇ ਅਧੀਨ ਆਉਣ ਵਾਲੇ ਪੰਜਾਬ ਭਰ ਦੇ ਲਗਭਗ 4000 ਸਕੂਲਾਂ ’ਚ ਛੁੱਟੀ ਕਰਨ ਦਾ ਐਲਾਨ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਹੀ ਰਾਮਲਲਾ ਦੀ ਫ਼ੋਟੋ ਵਾਇਰਲ ਹੋਣ 'ਤੇ ਨਾਰਾਜ਼ ਹੋਇਆ ਟਰੱਸਟ, ਲੈ ਸਕਦੈ ਵੱਡਾ ਐਕਸ਼ਨ

22 ਜਨਵਰੀ ਨੂੰ ਅਯੁੱਧਿਆ ’ਚ ਸ਼੍ਰੀ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਮੌਕੇ ਸੂਬੇ ਦੇ ਸਾਰੇ ਰਾਸਾ ਨਾਲ ਸਬੰਧਤ ਸਕੂਲਾਂ ’ਚ ਛੁੱਟੀ ਰਹੇਗੀ। ਇਹ ਐਲਾਨ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਜਗਤਪਾਲ ਮਹਾਜਨ ਅਤੇ ਜਨਰਲ ਸਕੱਤਰ ਸੁਰਜੀਤ ਸ਼ਰਮਾ ਬਬਲੂ ਨੇ ਐਲਾਨ ਕੀਤਾ ਹੈ ਤਾਂ ਕਿ ਸਕੂਲ ਸਟਾਫ ਅਤੇ ਅਧਿਆਪਕ ਇਸ ਇਤਿਹਾਸਕ ਸਮਾਰੋਹ ਨੂੰ ਲਾਈਵ ਦੇਖ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਜੇਕਰ ਸਕੂਲ, ਕਾਲਜ ਅਤੇ ਦਫਤਰ ਖੁੱਲ੍ਹੇ ਰਹਿਣਗੇ ਤਾਂ 500 ਸਾਲ ਦੇ ਸੰਘਰਸ਼ ਤੋਂ ਬਾਅਦ ਮਨਾਈ ਜਾਣ ਵਾਲੀ ਇਹ ਦੀਵਾਲੀ ਕਿਵੇਂ ਮਨਾਈ ਜਾ ਸਕਦੀ ਹੈ। ਪੰਜਾਬ ਸਰਕਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ਦੀ ਤਰ੍ਹਾਂ 22 ਜਨਵਰੀ ਨੂੰ ਜਨਤਕ ਛੁੱਟੀ ਐਲਾਨ ਕਰਨੀ ਚਾਹੀਦੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News