ਪੰਜਾਬ ਸਰਕਾਰ ਵੱਲੋਂ ਸੂਬੇ ਦੇ ਇਨ੍ਹਾਂ ਜ਼ਿਲ੍ਹਿਆਂ ''ਚ ਛੁੱਟੀ ਦਾ ਐਲਾਨ
Sunday, Nov 17, 2024 - 06:56 PM (IST)
ਜਲੰਧਰ/ਚੰਡੀਗੜ੍ਹ- ਪੰਜਾਬ 'ਚ 20 ਤਾਰੀਖ਼ ਨੂੰ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ 20 ਤਾਰੀਖ਼ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਜ਼ਿਲ੍ਹਾ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਰਹੇਗੀ।
ਇਹ ਵੀ ਪੜ੍ਹੋ- ਵਿਦੇਸ਼ਾਂ ਦੇ ਮੁਕਾਬਲੇ ਘਰੇਲੂ ਸੈਰ ਸਪਾਟਾ ਸਥਾਨ ਮਹਿੰਗੇ, ਛੁੱਟੀਆਂ ਮਨਾਉਣ ਲਈ ਏਸ਼ੀਆਈ ਦੇਸ਼ਾਂ ਦਾ ਰੁਖ ਕਰ ਰਹੇ ਭਾਰਤੀ
ਨੋਟੀਫਿਕੇਸ਼ਨ ਵਿਚ ਇਹ ਵੀ ਆਖਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕੇ ਲਈ ਵਰਤੀ ਜਾਣ ਵਾਲੀ ਵੋਟਰ ਸੂਚੀ ਦਾ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਦੇ ਸਰਕਾਰੀ ਦਫਤਰ ਜਾਂ ਵਿੱਦਿਅਕ ਅਦਾਰਿਆਂ ਵਿਚ ਕੰਮ ਕਰਦਾ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਪੈਸ਼ਲ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀਆਂ ਦੇ ਖਾਤੇ ਵਿਚੋਂ ਨਹੀਂ ਕੱਟੀ ਜਾਵੇਗੀ।
ਇਹ ਵੀ ਪੜ੍ਹੋ-ਮੰਦਭਾਗੀ ਖ਼ਬਰ, ਕੁਝ ਮਹੀਨੇ ਪਹਿਲਾਂ ਛੁੱਟੀ ਕੱਟ ਕੇ ਦੁਬਈ ਗਏ ਟਾਂਡਾ ਦੇ ਨੌਜਵਾਨ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8