ਹੋ ਗਿਆ ਛੁੱਟੀ ਦਾ ਐਲਾਨ! ਜਾਰੀ ਹੋਈ ਨੋਟੀਫਿਕੇਸ਼ਨ, ਪੜ੍ਹੋ ਕਿਉਂ ਲਿਆ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਫ਼ੈਸਲਾ

Monday, Nov 16, 2026 - 10:38 AM (IST)

ਹੋ ਗਿਆ ਛੁੱਟੀ ਦਾ ਐਲਾਨ! ਜਾਰੀ ਹੋਈ ਨੋਟੀਫਿਕੇਸ਼ਨ, ਪੜ੍ਹੋ ਕਿਉਂ ਲਿਆ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਫ਼ੈਸਲਾ

ਚੰਡੀਗੜ੍ਹ (ਵੈੱਬ ਡੈਸਕ, ਆਸ਼ੀਸ਼) : ਛੱਠ ਪੂਜਾ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ 16 ਨਵੰਬਰ ਦਿਨ ਸੋਮਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ। ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ (ਆਈ. ਏ. ਐੱਸ.) ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਕੈਲੰਡਰ ਸਾਲ 2026 ਦੇ ਛੁੱਟੀਆਂ ਦੇ ਕੈਲੰਡਰ 'ਚ ਅੰਸ਼ਿਕ ਸੋਧ ਕਰਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੀਆਂ ਤਨਖ਼ਾਹਾਂ ਕੱਟਣ ਦੇ ਹੁਕਮ, ਪੜ੍ਹੋ ਕਿਉਂ ਲਿਆ ਗਿਆ ਵੱਡਾ ਐਕਸ਼ਨ

ਇਹ ਛੁੱਟੀ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਆਉਂਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ 'ਚ ਲਾਗੂ ਰਹਿਣਗੇ।

ਇਹ ਵੀ ਪੜ੍ਹੋ : ਠੇਕੇ 'ਤੇ ਕੰਮ ਕਰਦੇ ਅਧਿਆਪਕਾਂ ਲਈ ਹਾਈਕੋਰਟ ਦਾ ਆਇਆ ਵੱਡਾ ਫ਼ੈਸਲਾ! ਖੁੱਲ੍ਹਿਆ ਪੱਕਾ ਹੋਣ ਦਾ ਰਾਹ

ਦੱਸ ਦੇਈਏ ਕਿ ਰਾਖਵੀਂ ਛੁੱਟੀ ਦਾ ਮਤਲਬ ਹੈ ਕਿ ਦਫ਼ਤਰ ਆਮ ਵਾਂਗ ਖੁੱਲ੍ਹੇ ਰਹਿਣਗੇ, ਪਰ ਜਿਹੜੇ ਮੁਲਾਜ਼ਮ ਛੱਠ ਪੂਜਾ ਦਾ ਤਿਉਹਾਰ ਮਨਾਉਣਾ ਚਾਹੁੰਦੇ ਹਨ, ਉਹ ਆਪਣੀ ਸਲਾਨਾ ਰਾਖਵੀਂ ਛੁੱਟੀ ਲੈ ਸਕਦੇ ਹਨ। 

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170


author

Babita

Content Editor

Related News