ਭਲਕੇ ਛੁੱਟੀ ਦਾ ਐਲਾਨ!
Sunday, Aug 17, 2025 - 09:10 PM (IST)

ਵੈੱਬ ਡੈਸਕ- ਭਲਕੇ ਚੰਡੀਗੜ੍ਹ ਵਿਚ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਕੀਤਾ ਗਿਆ ਹੈ। ਇਸ ਫ਼ੈਸਲੇ ਦੇ ਚੱਲਦੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸੋਮਵਾਰ ਨੂੰ ਬੰਦ ਰਹਿਣਗੇ। ਦੱਸ ਦਈਏ ਕਿ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਗਏ ਪ੍ਰੋਗਰਾਮਾਂ ਵਿਚ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ ਸੀ। ਇਸੇ ਤਹਿਤ ਗਵਰਨਰ ਕਟਾਰੀਆ ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਸਨ। ਗੁਲਾਬ ਚੰਦ ਕਟਾਰੀਆ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਵੀ ਲਹਿਰਾਇਆ ਸੀ। ਗਵਰਨਰ ਨੇ ਕਿਹਾ ਕਿ ਇਹ ਫ਼ੈਸਲਾ ਵਿਦਿਆਰਥੀਆਂ ਦੀ ਸਹੂਲਤ ਅਤੇ ਸਕੂਲਾਂ ਦੇ ਕੰਮਕਾਜ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e