ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
Saturday, Aug 15, 2026 - 03:29 PM (IST)
ਚੰਡੀਗੜ੍ਹ/ਜਲੰਧਰ : ਪੰਜਾਬ ਵਿਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਆਜ਼ਾਦੀ ਦਿਹਾੜੇ ਨੂੰ ਲੈ ਕੇ ਸ਼ਾਨਦਾਰ ਸਮਾਗਮਾਂ ਦਾ ਆਯੋਜਨ ਹੋਇਆ ਜਿਸ ਵਿਚ ਸੱਭਿਆਚਾਰਕ ਪ੍ਰੋਗਰਾਮ, ਪਰੇਡ ਅਤੇ ਸਨਮਾਨ ਸਮਾਗਮ ਹੋਇਆ। ਸਮਾਗਮਾਂ ਵਿੱਚ ਵੱਡੀ ਗਿਣਤੀ ਵਿਦਿਆਰਥੀ, ਅਧਿਕਾਰੀਆਂ/ਮੁਲਾਜ਼ਮਾਂ ਅਤੇ ਆਮ ਲੋਕਾਂ ਨੇ ਸ਼ਿਰਕਤ ਕੀਤੀ। ਇਸ ਦੇ ਮੱਦੇਨਜ਼ਰ ਜਲੰਧਰ, ਪਟਿਆਲਾ, ਮੋਹਾਲੀ, ਹੁਸ਼ਿਆਰਪੁਰ, ਪਠਾਨਕੋਟ ਆਦਿ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਦੱਸਣਯੋਗ ਹੈ ਕਿ ਪੰਜਾਬ ਭਰ ਵਿਚ ਹੋਏ ਆਜ਼ਾਦੀ ਦੇ ਸਮਾਗਮਾਂ ਵਿਚ ਪੁਲਸ ਅਤੇ ਵੱਖ-ਵੱਖ ਸਕੂਲਾਂ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਪਰੇਡ ਪੇਸ਼ ਕੀਤੀ ਗਈ। ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।
ਇਹ ਵੀ ਪੜ੍ਹੋ : ਕਹਿਰ ਓ ਰੱਬਾ ! ਖੇਤਾਂ 'ਚ ਕੰਮ ਕਰਦੇ ਸਮੇਂ ਰੋਟਾਵੇਟਰ ਦੀ ਲਪੇਟ ’ਚ ਆਇਆ ਮੁੰਡਾ, ਦੇਖਣ ਵਾਲੇ ਕੰਬ ਗਏ
ਪਠਾਨਕੋਟ, (ਹਰਜਿੰਦਰ ਸਿੰਘ ਗੋਰਾਇਆ) : ਪਠਾਨਕੋਟ ਜ਼ਿਲ੍ਹੇ ਵਿਚ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਪੁਲਿਸ ਅਤੇ ਵੱਖ-ਵੱਖ ਸਕੂਲਾਂ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਪਰੇਡ ਪੇਸ਼ ਕੀਤੀ ਗਈ ਆਜ਼ਾਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹਾਸਲ ਹੋਈ ਹੈ ਅਤੇ ਸਾਡਾ ਫਰਜ਼ ਹੈ ਕਿ ਅਸੀਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਮਿਲ ਕੇ ਕੰਮ ਕਰੀਏ।
ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਸਮਾਗਮ ਵਿੱਚ ਡਿਪਟੀ ਕਮਿਸ਼ਨਰ ਪਠਾਨਕੋਟ ਡਾ. ਪੱਲਵੀ, ਐੱਸ.ਐੱਸ.ਪੀ. ਦਿਲਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਰਹੇ। ਇਸ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਠਾਨਕੋਟ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ 17 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ। ਐਲਾਨ ਤੋਂ ਬਾਅਦ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੀਆਂ ਸ਼ਖ਼ਸੀਅਤਾਂ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਹ ਵੀ ਪੜ੍ਹੋ : ਚਿੱਪ ਵਾਲੇ ਮੀਟਰਾਂ ਨੂੰ ਲੈ ਕੇ ਪੈ ਗਿਆ ਰੌਲਾ, ਬਿਜਲੀ ਖਪਤਕਾਰਾਂ ਦੀ ਵਧੀ ਚਿੰਤਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
