ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਚੰਡੀਗੜ੍ਹ ਵਿਚ ਛੁੱਟੀ ਦਾ ਐਲਾਨ
Wednesday, Jun 17, 2026 - 06:22 PM (IST)
ਚੰਡੀਗੜ੍ਹ : 18 ਜੂਨ (ਵੀਰਵਾਰ) ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਲਿਆ ਗਿਆ ਹੈ। ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਨੇ ਬੁੱਧਵਾਰ ਨੂੰ ਇਸ ਸਬੰਧ ਵਿਚ ਇਕ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ, ਜਿਸ ਵਿਚ ਜਨਤਕ ਛੁੱਟੀ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਇਸ ਦਿਨ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਰਾਖਵੀਂ ਛੁੱਟੀ ਐਲਾਨੀ ਗਈ ਸੀ ਪਰ ਹੁਣ ਪੁਰਾਣੇ ਹੁਕਮ ਵਿਚ ਸੋਧ ਕਰਦਿਆਂ ਇਸਨੂੰ ਪੂਰੀ 'ਜਨਤਕ ਛੁੱਟੀ' ਐਲਾਨ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ’ਚ 19-20 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ-ਹਨੇਰੀ ਨੂੰ ਲੈ ਕੇ ਵੱਡੀ ਭਵਿੱਖਬਾਣੀ

ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਚੰਡੀਗੜ੍ਹ ਸਮੂਹ ਗੁਰਦੁਆਰਾ ਸੰਗਠਨ ਵੱਲੋਂ 1 ਜੂਨ ਨੂੰ ਯੂ ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਨਾਮ ਲਿਖਤੀ ਮੰਗ ਪੱਤਰ ਭੇਜਿਆ ਗਿਆ ਸੀ। ਉਸ ਵਿਚ ਮੰਗ ਰੱਖੀ ਗਈ ਸੀ ਕਿ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਸਬੰਧੀ 18 ਜੂਨ ਛੁੱਟੀ ਕੀਤੀ ਜਾਵੇ। ਪ੍ਰਸ਼ਾਸਨ ਨੇ ਗੁਰਦੁਆਰਾ ਸੰਗਠਨ ਦੀ ਬੇਨਤੀ ਉੱਤੇ ਅੱਜ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਦੇ ਚੱਲਦਿਆਂ ਭਲਕੇ 18 ਜੂਨ ਨੂੰ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਉਦਯੋਗਿਕ ਇਕਾਈਆਂ ਵਿਚ ਛੁੱਟੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਦਾ ਵੱਡਾ ਕਦਮ, ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
