ਜਲੰਧਰ ''ਚ ਹੋ ਗਿਆ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਪ੍ਰਾਈਵੇਟ ਤੇ ਸਰਕਾਰੀ ਸਕੂਲ
Monday, Aug 25, 2025 - 10:08 PM (IST)

ਜਲੰਧਰ - ਪੂਰੇ ਪੰਜਾਬ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰੀ ਬਾਰਿਸ਼ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਜਿਸ ਕਾਰਨ ਸਕੂਲਾਂ ਵਿੱਚ ਤਾਇਨਾਤ ਸਟਾਫ ਅਤੇ ਬੱਚਿਆ ਦਾ ਸਕੂਲਾਂ ਵਿੱਚ ਆਉਣਾ ਅਤੇ ਜਾਣਾ ਬਹੁਤ ਮਸ਼ਕਿਲ ਹੈ।
ਇਸ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟ੍ਰੇਟ ਡਾ.ਹਿਮਾਂਸ਼ੂ ਅਗਰਵਾਲ ਨੇ ਹਾਲਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 26 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ।