ਪੰਜਾਬ ਵਿਚ ਛੁੱਟੀ ਦਾ ਐਲਾਨ, ਸਕੂਲ ਕਾਲਜ ਰਹਿਣਗੇ ਬੰਦ
Sunday, Dec 01, 2024 - 06:27 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ 'ਚ 6 ਦਸੰਬਰ ਯਾਨੀ ਕਿ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਦਰਅਸਲ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਹੋਟਲ 'ਚ ਮੁੰਡਾ ਕੁੜੀ ਨਾਲ ਟੱਪ ਗਿਆ ਬੇਸ਼ਰਮੀ ਦੀਆਂ ਹੱਦਾਂ, ਦਮ ਤੋੜ ਗਈ ਕੁੜੀ
ਇਥੇ ਇਹ ਵੀ ਦੱਸਣਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ 6 ਦਸੰਬਰ ਨੂੰ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਸ ਦੌਰਾਨ ਚੰਡੀਗੜ੍ਹ 'ਚ ਸਾਰੇ ਸਰਕਾਰੀ ਦਫ਼ਤਰ, ਕਾਰਪੋਰੇਸ਼ਨ, ਬੋਰਡ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਦੌੜੇਗੀ ਬੁਲੇਟ ਟਰੇਨ, 186 ਪਿੰਡਾਂ ਦੀ ਜ਼ਮੀਨ ਹੋਵੇਗੀ ਐਕਵਾਇਰ, ਪੰਜ ਗੁਣਾ ਵੱਧ ਮਿਲੇਗਾ ਭਾਅ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e