ਪੰਜਾਬ ''ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ
Thursday, Nov 28, 2024 - 04:19 PM (IST)
ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਸਰਕਾਰ ਵੱਲੋਂ ਪੰਜਾਬ 'ਚ 6 ਦਸੰਬਰ ਯਾਨੀ ਕਿ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਦਰਅਸਲ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਭਾਰਤੀ ਫ਼ੌਜ 'ਚ ਤਾਇਨਾਤ ਵਿਅਕਤੀ ਦੀ ਪੰਜਾਬ ਦੀ ਜੇਲ੍ਹ 'ਚ ਮੌਤ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਇਥੇ ਇਹ ਵੀ ਦੱਸਣਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ 6 ਦਸੰਬਰ ਨੂੰ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਸ ਦੌਰਾਨ ਚੰਡੀਗੜ੍ਹ 'ਚ ਸਾਰੇ ਸਰਕਾਰੀ ਦਫ਼ਤਰ, ਕਾਰਪੋਰੇਸ਼ਨ, ਬੋਰਡ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ- ਖੇਤਾਂ 'ਚ ਕੰਮ ਕਰਦੇ 20 ਸਾਲਾ ਮੁੰਡੇ ਨਾਲ ਵਾਪਰਿਆ ਵੱਡਾ ਹਾਦਸਾ, ਟੁਕੜਿਆਂ 'ਚ ਵੰਡਿਆ ਗਿਆ ਜਵਾਨ ਪੁੱਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8