ਪੰਜਾਬ ''ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
Thursday, May 22, 2025 - 09:38 AM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ਼ੁੱਕਰਵਾਰ 30 ਮਈ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰਿਆਂ ਤੋਂ ਇਲਾਵਾ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਇਹ ਵੀ ਪੜ੍ਹੋ : ਕਹਿਰ ਦੀ ਗਰਮੀ 'ਚ ਪੰਜਾਬੀਆਂ ਲਈ ADVISORY ਜਾਰੀ, ਬੇਹੱਦ ਸਾਵਧਾਨ ਰਹਿਣ ਦੀ ਲੋੜ
ਦੱਸਣਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਹਨ, ਜਿਨ੍ਹਾਂ ਦੀ ਸ਼ਹਾਦਤ ਨੇ ਸਿੱਖਾਂ ਨੂੰ ਜ਼ੁਲਮ ਨਾਲ ਟੱਕਰ ਲੈਣ, ਅਕਾਲ ਪੁਰਖ ਦਾ ਭਾਣਾ ਮੰਨਣ ਅਤੇ ਸਬਰ, ਸੰਤੋਖ ਤੇ ਦ੍ਰਿੜ੍ਹਤਾ ਨਾਲ ਆਪਣੇ ਹੱਕਾਂ ਦੀ ਰਾਖੀ ਕਰਨ ਦਾ ਰਾਹ ਦਿਖਾਇਆ।
ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਦਾ ਹੋ ਗਿਆ ਐਲਾਨ, ਪੂਰੀ UPDATE ਲਈ ਪੜ੍ਹੋ ਇਹ ਖ਼ਬਰ
ਲੱਖ ਯਤਨਾਂ ਦੇ ਬਾਵਜੂਦ ਜਦੋਂ ਜਹਾਂਗੀਰ ਗੁਰੂ ਸਾਹਿਬ ਨੂੰ ਇਸਲਾਮ ਕਬੂਲ ਨਾ ਕਰਵਾ ਸਕਿਆ ਤਾਂ ਉਸ ਨੇ ਸੰਨ 1606 ਈ: ਵਿਚ ਗੁਰੂ ਸਾਹਿਬ ਨੂੰ ਅਨੇਕਾਂ ਤਸੀਹੇ ਦੇ ਕੇ ਸ਼ਹੀਦ ਕਰਵਾ ਦਿੱਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8