ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਐਲਾਨੀ ਛੁੱਟੀ, ਬੰਦ ਰਹਿਣਗੇ ਦਫ਼ਤਰ
Friday, Sep 05, 2025 - 03:33 PM (IST)

ਜਲੰਧਰ (ਦੀਪਕ)- 7 ਸਤੰਬਰ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਜਲੰਧਰ ਵਿਚ ਬੜੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਜਲੰਧਰ ਮੈਜਿਸਟ੍ਰੇਟ ਵੱਲੋਂ ਸ਼ਨੀਵਾਰ ਨੂੰ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਐਲਾਨ ਕਰਦੇ ਹੋਏ ਕਿਹਾ ਕਿ ਬਾਬਾ ਸੋਢਲ ਮੇਲੇ ਦੌਰਾਨ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਨਿਗਮਾਂ , ਬੋਰਡਾਂ, ਵਿਦਿਅਕ ਅਦਾਰਿਆਂ ਸਮੇਤ ਹੋਰ ਪੰਜਾਬ ਸਰਕਾਰ ਦੀਆਂ ਸੰਸਥਾਵਾਂ ਵਿਚ ਸ਼ਨੀਵਾਰ ਨੂੰ ਛੁੱਟੀ ਰਹੇਗੀ।
ਇਹ ਵੀ ਪੜ੍ਹੋ: ਹੁਣ ਸਤਲੁਜ ਨੇ ਧਾਰਿਆ ਭਿਆਨਕ ਰੂਪ, ਖ਼ਤਰੇ 'ਚ ਕਈ ਪਿੰਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e