ਪੰਜਾਬ ਵਿਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
Tuesday, Apr 29, 2025 - 01:34 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੀਰਵਾਰ 1 ਮਈ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਦਿਨ ਲੇਬਰ ਡੇਅ (ਮਜਦੂਰ ਦਿਵਸ) ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਐਲਾਨੀ ਹੋਈ ਹੈ। ਇਸ ਦਿਨ ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ, ਸਰਕਾਰੀ ਦਫ਼ਤਰ ਬੰਦ ਰਹਿਣਗੇ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਤੇ ਆਰ. ਸੀ. ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਇਹ ਧਿਆਨ ਦੇਣ ਯੋਗ ਹੈ ਕਿ ਅਪ੍ਰੈਲ ਦੇ ਮਹੀਨੇ ਵਿਚ 7 ਗਜ਼ਟਿਡ ਛੁੱਟੀਆਂ ਆਈਆਂ ਸਨ ਜਦਕਿ ਮਈ ਦੇ ਮਹੀਨੇ ਵਿਚ ਸਿਰਫ ਦੋ ਹੀ ਗਜ਼ਟਿਡ ਛੁੱਟੀਆਂ ਹਨ। ਪਹਿਲੀ ਛੁੱਟੀ 1 ਮਈ ਦਿਨ ਵੀਰਵਾਰ ਨੂੰ ਆ ਰਹੀ ਹੈ ਜਦਕਿ ਦੂਜੀ ਛੁੱਟੀ 30 ਮਈ ਨੂੰ ਹੈ, ਇਸ ਦਿਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਚੱਲਦੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ।
ਇਹ ਵੀ ਪੜ੍ਹੋ : ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਲਿਆ ਅਹਿਮ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e