ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
Wednesday, Mar 25, 2026 - 12:31 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ 'ਚ ਭਲਕੇ ਯਾਨੀ ਕਿ 26 ਮਾਰਚ ਵੀਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। 26 ਮਾਰਚ ਨੂੰ ਦੇਸ਼ ਭਰ ਵਿਚ ਸ਼੍ਰੀ ਰਾਮ ਨੌਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਦੇ ਚਲਦਿਆਂ ਛੁੱਟੀਆਂ ਦੇ ਕਲੰਡਰ ਵਿਚ ਇਸ ਦਿਨ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦੌਰਾਨ ਵੀਰਵਾਰ ਨੂੰ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ: ਜਲੰਧਰ ਦੇ ਕਈ ਇਲਾਕਿਆਂ 'ਚ ਇੰਟਰਨੈੱਟ ਤੇ ਟੈਲੀਫੋਨ ਦੀਆਂ ਸੇਵਾਵਾਂ ਠੱਪ

ਇਥੇ ਇਹ ਵੀ ਦੱਸ ਦੇਈਏ ਕਿ ਇਸ ਦੇ ਬਾਅਦ 31 ਮਾਰਚ ਨੂੰ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 31 ਮਾਰਚ ਦਿਨ ਮੰਗਲਵਾਰ ਨੂੰ ਮਹਾਵੀਰ ਜੈਯੰਤੀ ਮਨਾਈ ਜਾ ਰਹੀ ਹੈ। ਇਸ ਦਿਨ ਵੀ ਸੂਬੇ ਵਿਚ ਸਰਕਾਰੀ ਛੁੱਟੀ ਰਹੇਗੀ ਤੇ ਸਾਰੇ ਸਕੂਲ ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
