ਪੰਜਾਬ ''ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

Sunday, Feb 23, 2025 - 10:12 AM (IST)

ਪੰਜਾਬ ''ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ 'ਚ ਇਕ ਹੋਰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਦਰਅਸਲ 26 ਫਰਵਰੀ ਦਿਨ ਬੁੱਧਵਾਰ ਨੂੰ ਮਹਾਸ਼ਿਵਰਾਤਰੀ ਦੇ ਪਵਿੱਤਰ ਦਿਹਾੜੇ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ 'ਚ ਛੁੱਟੀ ਰਹੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਪੂਰਾ ਇਲਾਕਾ

ਦੱਸ ਦੇਈਏ ਕਿ ਮਹਾਸ਼ਿਵਰਾਤਰੀ ਦਾ ਤਿਉਹਾਰ ਪੂਰੇ ਦੇਸ਼ 'ਚ ਇਸ ਵਾਰ 26 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਲੋਕ ਭਗਵਾਨ ਸ਼ਿਵ ਦੀ ਪੂਜਾ ਕਰਕੇ ਪੂਰਾ ਦਿਨ ਵਰਤ ਵੀ ਰੱਖਦੇ ਹਨ। ਇਸ ਦਿਨ ਮੰਦਰਾਂ ਅਤੇ ਹੋਰਨਾ ਥਾਵਾਂ 'ਤੇ ਵਿਸ਼ੇਸ਼ ਪੂਜਾ-ਅਰਚਨਾ ਅਤੇ ਪ੍ਰੋਗਰਾਮ ਰੱਖੇ ਜਾਂਦੇ ਹਨ।

ਇਹ ਵੀ ਪੜ੍ਹੋ : ਝੂਟੇ ਲੈਂਦੇ ਮੁੰਡੇ ਨਾਲ ਵਾਪਰਿਆ ਹਾਦਸਾ, 360 ਘੁੰਮਦਾ ਰਿਹਾ ਝੂਲਾ, ਵੱਜੀਆਂ ਚੀਕਾਂ ਪਰ...(ਵੀਡੀਓ)

ਉੱਥੇ ਹੀ ਪੰਜਾਬ 'ਚ ਵੱਸਦੇ ਹਿੰਦੂ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਸੂਬਾ ਸਰਕਾਰ ਨੇ 26 ਫਰਵਰੀ ਦਿਨ ਬੁੱਧਵਾਰ ਦੀ ਛੁੱਟੀ ਐਲਾਨੀ ਹੈ। ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਹਿਲਾਂ ਹੀ ਹੁਕਮ ਦਿੱਤੇ ਜਾ ਚੁੱਕੇ ਹਨ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News