ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ !
Tuesday, Aug 18, 2026 - 04:20 PM (IST)
ਚੰਡੀਗੜ੍ਹ: ਪੰਜਾਬ ਵਿਚ ਬੁੱਧਵਾਰ 26 ਅਗਸਤ ਨੂੰ ਰਾਖਵੀਂ ਛੁੱਟੀ ਐਲਾਨੀ ਗਈ ਹੈ। ਦਰਅਸਲ 26 ਅਗਸਤ ਨੂੰ 'ਪੈਗੰਬਰ ਮੁਹੰਮਦ ਸਾਹਿਬ' ਦਾ ਜਨਮ ਦਿਵਸ ਹੈ, ਜਿਸ ਦੇ ਚੱਲਦੇ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ-21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਸਰਕਾਰੀ ਮੁਲਾਜ਼ਮ 27 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ, ਜਿਸ ਵਿਚੋਂ ਮੁਲਾਜ਼ਮ ਕੋਈ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਇਨ੍ਹਾਂ ਛੁੱਟੀਆਂ ਦੀ ਸੂਚੀ ਵਿਚ ਹੀ 26 ਅਗਸਤ ਨੂੰ ਵੀ ਰਾਖਵੀਂ ਛੁੱਟੀ ਐਲਾਨੀ ਗਈ ਹੈ। ਹਾਲਾਂਕਿ ਇੱਥੇ ਸਾਫ਼ ਕਰ ਦਈਏ ਕਿ ਇਸ ਦਿਨ ਸੂਬੇ ਵਿਚ ਗਜ਼ਟਿਡ ਛੁੱਟੀ ਨਹੀਂ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਵਾਂਗ ਖੁੱਲ੍ਹਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
