ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ
Tuesday, Nov 19, 2024 - 11:38 AM (IST)
ਚੰਡੀਗੜ੍ਹ : ਪੰਜਾਬ 'ਚ 20 ਨਵੰਬਰ ਮਤਲਬ ਕਿ ਭਲਕੇ 4 ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਨੂੰ ਮੁੱਖ ਰੱਖਦਿਆਂ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ 20 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੈਣ ਵਾਲੀ ਹੈ ਕੜਾਕੇ ਦੀ ਠੰਡ, ਇਸ ਤਾਰੀਖ਼ ਤੱਕ ਜਾਰੀ ਹੋਇਆ Alert
ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ 'ਚ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿੱਦਿਅਕ ਅਦਾਰਿਆਂ 'ਚ ਸਥਾਨਕ ਛੁੱਟੀ ਰਹੇਗੀ। ਇਸ ਬਾਰੇ ਜਾਰੀ ਹੋਈ ਨੋਟੀਫਿਕੇਸ਼ਨ 'ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕੇ ਲਈ ਵਰਤੀ ਜਾਣ ਵਾਲੀ ਵੋਟਰ ਸੂਚੀ ਦਾ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਦੇ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰਿਆਂ 'ਚ ਕੰਮ ਕਦਾ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਪੈਸ਼ਲ ਛੁੱਟੀ ਲੈ ਸਕਦਾ ਹੈ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਦੀਆਂ ਲੱਗੀਆਂ ਮੌਜਾਂ, ਪੜ੍ਹੋ ਕੀ ਹੈ ਪੂਰੀ ਖ਼ਬਰ
ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀਆਂ ਦੇ ਖ਼ਾਤੇ 'ਚੋਂ ਨਹੀਂ ਕੱਟੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8