ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਦੇ ਦਫ਼ਤਰ
Friday, Dec 20, 2024 - 08:45 AM (IST)
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ 21 ਦਸੰਬਰ ਸ਼ਨੀਵਾਰ ਨੂੰ ਮਤਲਬ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਪੰਜਾਬ ਦੀਆਂ 5 ਨਗਰ ਨਿਗਮਾਂ ਤੇ 41 ਨਗਰ ਕੌਂਸਲਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਤੋਂ ਇਲਾਵਾ ਕੁੱਝ ਹੋਰ ਵਾਰਡਵਾਰ ਜ਼ਿਮਨੀ ਚੋਣਾਂ 21 ਦਸੰਬਰ ਨੂੰ ਕਰਵਾਈਆਂ ਜਾਣਗੀਆਂ। ਇਸ ਦੇ ਮੱਦੇਨਜ਼ਰ ਇਸ ਦਿਨ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ’ਚ ਜਨਤਕ ਛੁੱਟੀ ਐਲਾਨੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ! ਨਵੇਂ ਸਾਲ ਤੋਂ ਪਹਿਲਾਂ ਜਾਰੀ ਹੋਏ ਹੁਕਮ
ਸਰਕਾਰੀ ਮੁਲਾਜ਼ਮ ਅਤੇ ਹੋਰ ਵਰਕਰ ਜੋ ਇਨ੍ਹਾਂ ਨਗਰ ਨਿਗਮਾਂ ਦੇ ਵੋਟਰ ਹਨ ਪਰ ਕਿਸੇ ਹੋਰ ਥਾਂ 'ਤੇ ਨੌਕਰੀ ਕਰਦੇ ਹਨ, ਉਨ੍ਹਾਂ ਨੂੰ ਨਿਯਮਾਂ ਅਨੁਸਾਰ ਵਿਸ਼ੇਸ਼ ਛੁੱਟੀ ਦਿੱਤੀ ਜਾਵੇਗੀ। ਜਿਨ੍ਹਾਂ ਸਕੂਲਾਂ ਦੀਆਂ ਇਮਾਰਤਾਂ ਚੋਣਾਂ ਲਈ ਵਰਤੀਆਂ ਜਾ ਰਹੀਆਂ ਹਨ, ਉਨ੍ਹਾਂ ਸਕੂਲਾਂ ’ਚ ਵੀ ਛੁੱਟੀ ਐਲਾਨੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੀਆਂ ਬੀਬੀਆਂ ਦੇਣ ਧਿਆਨ, ਆਈ ਜ਼ਰੂਰੀ ਖ਼ਬਰ
ਇਸ ਦਿਨ ਵੋਟਿੰਗ ਦੇ ਅਧਿਕਾਰ ਖੇਤਰ ’ਚ 'ਕਲੋਜ਼ ਡੇ' ਤੇ ‘ਡਰਾਈ ਡੇ’ ਰਹੇਗ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਸੂਚਿਤ ਕੀਤਾ ਹੈ ਕਿ ਉਨ੍ਹਾਂ ਨੇ ਉਹ ਸਾਰੀਆਂ ਸਾਲਾਨਾ ਤੇ ਸਮੈਸਟਰ ਪ੍ਰੀਖਿਆਵਾਂ ਜੋ 21 ਦਸੰਬਰ ਨੂੰ ਹੋਣੀਆਂ ਸਨ, ਨੂੰ ਕਿਸੇ ਹੋਰ ਮਿਤੀ ਤੱਕ ਮੁਲਤਵੀ ਕਰ ਦਿੱਤਾ ਹੈ। ਜਿਹੜੇ ਵਿਦਿਆਰਥੀ ਇਨ੍ਹਾਂ ਮਿਤੀਆਂ 'ਤੇ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਾਮਲ ਹੋਣੇ ਸਨ, ਉਹ ਨਵੀਆਂ ਤਾਰੀਖ਼ਾਂ ਦੇ ਵੇਰਵਿਆਂ ਲਈ ਸਬੰਧਿਤ ਯੂਨੀਵਰਸਿਟੀ ਦੀ ਵੈੱਬਸਾਈਟ 'ਤੇ ਦੇਖ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8