ਪੰਜਾਬ ''ਚ ਭਲਕੇ ਛੁੱਟੀ ਦਾ ਐਲਾਨ, ਸਰਕਾਰੀ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
Thursday, Jan 16, 2025 - 04:56 PM (IST)
ਮਾਲੇਰਕੋਟਲਾ: ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵੱਜੋਂ 17 ਜਨਵਰੀ ਯਾਨੀ ਕੱਲ੍ਹ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖ਼ਬਰ, ਲੋਕਾਂ ਨੂੰ ਮਿਲੇਗੀ ਰਾਹਤ
ਡਿਪਟੀ ਕਮਿਸ਼ਨਰ ਡਾ.ਪੱਲਵੀ ਮਾਲੇਰਕੋਟਲਾ ਵੱਲੋਂ ਜ਼ਿਲ੍ਹੇ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕਾਂ ਆਦਿ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਤਾਂ ਜੋ ਲੋਕ ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਆਯੋਜਿਤ ਸਮਾਰੋਹ ਵਿਚ ਭਾਗ ਲੈ ਸਕਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।
ਇਹ ਵੀ ਪੜ੍ਹੋ- ਡੇਰਾ ਰਾਧਾ ਸੁਆਮੀ ਬਿਆਸ ਦੀ ਪਹਿਲਕਦਮੀ, ਸ਼ੁਰੂ ਕੀਤੀ ਵੱਡੀ ਸੇਵਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8