ਪੰਜਾਬ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ, ਬੱਚਿਆਂ ਦੀਆਂ ਲੱਗੀਆਂ ਮੌਜਾਂ
Tuesday, Jan 14, 2025 - 06:28 PM (IST)
 
            
            ਮਾਨਸਾ : ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਕੁੱਝ ਸਕੂਲਾਂ 'ਚ 18 ਜਨਵਰੀ ਦਿਨ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਧਿਆਨ 'ਚ ਲਿਆਂਦਾ ਹੈ ਕਿ ਜਵਾਹਰ ਨਵੋਦਿਆ ਵਿੱਦਿਆਲਿਆ 'ਚ 18 ਜਨਵਰੀ 2025 ਨੂੰ ਸਵੇਰੇ 11.30 ਵਜੇ ਤੋਂ ਦੁਪਹਿਰ 1.30 ਵਜੇ ਤੱਕ 6ਵੀਂ ਜਮਾਤ ਲਈ ਪ੍ਰਵੇਸ਼ ਪ੍ਰੀਖਿਆ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ-25 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਸ ਪ੍ਰੀਖਿਆ ਲਈ ਨਿਰਧਾਰਿਤ ਸਕੂਲਾਂ 'ਚ ਇਕ ਦਿਨ ਦੀ ਛੁੱਟੀ (ਸਿਰਫ ਸਕੂਲਾਂ ਦੇ ਵਿਦਿਆਰਥੀਆਂ ਲਈ) ਘੋਸ਼ਿਤ ਕੀਤੀ ਹੈ।
ਇਹ ਵੀ ਪੜ੍ਹੋ : ਚਾਈਨਾ ਡੋਰ 'ਚ ਕਰੰਟ ਆਉਣ ਕਾਰਣ ਇਕਲੌਤੇ ਪੁੱਤ ਦੀ ਮੌਤ, ਮਰੇ ਮੁੰਡੇ ਦਾ ਮੂੰਹ ਚੁੰਮਦੇ ਰਹੇ ਮਾਪੇ
ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਬੁਢਲਾਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਬੁਢਲਾਡਾ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ ਝੁਨੀਰ, ਸਰਕਾਰੀ ਸੈਕੰਡਰੀ ਸਕੂਲ ਭੰਮੇ ਕਲਾਂ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਮਾਨਸਾ ਅਤੇ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਮਾਨਸਾ ਵਿਖੇ ਹੋਵੇਗੀ।
ਇਹ ਵੀ ਪੜ੍ਹੋ : ਲੋਹੜੀ ਵਾਲੀ ਰਾਤ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, 28 ਸਾਲਾ ਮੁੰਡੇ ਦਾ ਕਿਰਚਾਂ ਮਾਰ-ਮਾਰ ਕਤਲ
ਇਸ ਲਈ 18 ਜਨਵਰੀ 2025 ਦਿਨ ਸ਼ਨੀਵਾਰ ਨੂੰ ਇੱਕ ਦਿਨ ਦੀ ਛੁੱਟੀ ਸਿਰਫ਼ ਸਕੂਲਾਂ ਦੇ ਵਿਦਿਆਰਥੀਆਂ ਲਈ ਘੋਸ਼ਿਤ ਕੀਤੀ ਹੈ, ਤਾਂ ਜੋ ਟੈਸਟ ਦੇਣ ਵਾਲੇ ਪ੍ਰੀਖਿਆਰਥੀ ਸਹੀ ਢੰਗ ਨਾਲ ਪ੍ਰੀਖਿਆ ਦੇ ਸਕਣ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਉਪਰੋਕਤ ਸਕੂਲਾਂ ਦਾ ਸਾਰਾ ਸਟਾਫ਼ ਆਮ ਦੀ ਤਰ੍ਹਾਂ ਸਕੂਲਾਂ 'ਚ ਹਾਜ਼ਰ ਰਹੇਗਾ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ। ਉਪਰੋਕਤ ਹੁਕਮ 18 ਜਨਵਰੀ 2025 ਲਈ ਲਾਗੂ ਰਹੇਗਾ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਨੇ ਸੋਸ਼ਲ ਮੀਡੀਆ ਪੋਸਟ ਕਰਕੇ ਕੀਤਾ ਵੱਡਾ ਧਮਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            