ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਕੀਤੀ ਗਈ ਛੁੱਟੀ, ਪੜ੍ਹੋ ਅਚਾਨਕ ਕਿਉਂ ਲੈਣਾ ਪਿਆ ਫ਼ੈਸਲਾ
Tuesday, Sep 15, 2026 - 01:23 PM (IST)
ਜਲਾਲਾਬਾਦ (ਵੈੱਬ ਡੈਸਕ, ਸੁਨੀਲ ਨਾਗਪਾਲ, ਆਦਰਸ਼, ਜਤਿੰਦਰ) : ਜਲਾਲਾਬਾਦ ਦੇ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜੋ ਕਿ ਈ-ਮੇਲ ਜ਼ਰੀਏ ਦਿੱਤੀ ਗਈ ਹੈ। ਇਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਵਲੋਂ ਧਮਕੀ ਮਿਲਣ ਵਾਲੇ ਸਕੂਲਾਂ ਨੂੰ ਖ਼ਾਲੀ ਕਰਵਾ ਲਿਆ ਗਿਆ ਹੈ ਅਤੇ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ। ਨਾਲ ਹੀ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਲਿਜਾਣ ਲਈ ਕਹਿ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਸਾਵਧਾਨੀ ਵਜੋਂ ਜਲਾਲਾਬਾਦ ਦੇ ਸਮੂਹ ਸਕੂਲ ਬੰਦ ਕਰਵਾ ਦਿੱਤੇ ਗਏ।
ਇਹ ਵੀ ਪੜ੍ਹੋ : ਚੰਨੀ ਨੂੰ ਮਨਾਉਣ ’ਚ ਕਾਮਯਾਬ ਹੋਏ ਪਾਇਲਟ! ਇੰਚਾਰਜ ਬਣਨ ਮਗਰੋਂ ਅੱਜ ਪਹਿਲੀ ਵਾਰ ਪੁੱਜਣਗੇ ਪੰਜਾਬ
ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਰਚ ਆਪਰੇਸ਼ਨ ਚਲਾਉਣਾ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਕਾਨਵੈਂਟ ਸਕੂਲ ਦੇ ਫਾਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ ਸਾਢੇ 11 ਵਜੇ ਈ-ਮੇਲ ਮਿਲੀ, ਜਿਸ 'ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਦੂਜੇ ਪਾਸੇ ਥਾਣਾ ਸਿਟੀ ਦੇ ਐੱਸ. ਐੱਚ. ਓ. ਮੋਹਿਤ ਧਵਨ ਨੇ ਦੱਸਿਆ ਕਿ ਜਲਾਲਾਬਾਦ ਦੇ 4 ਤੋਂ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਸਕੂਲਾਂ ਨੂੰ ਖ਼ਾਲੀ ਕਰਵਾਇਆ ਗਿਆ ਹੈ ਅਤੇ ਸਰਚ ਆਪਰੇਸ਼ਨ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫਾਇਰਮੈਨ ਭਰਤੀ ਵਿਵਾਦ ਮਾਮਲੇ 'ਚ ਹਾਈਕੋਰਟ ਨੇ ਲਾਈ ਰੋਕ, ਪੜ੍ਹੋ ਕੀ ਸੁਣਾਇਆ ਫ਼ੈਸਲਾ
ਪੁਲਸ ਵੱਲੋਂ ਸਾਈਬਰ ਕ੍ਰਾਈਮ ਟੀਮ ਦੀ ਮਦਦ ਨਾਲ ਈ-ਮੇਲ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ ਕਿ ਇਹ ਮੇਲ ਕਿੱਥੋਂ ਭੇਜੀ ਗਈ ਅਤੇ ਇਸ ਦੇ ਪਿੱਛੇ ਕਿਸ ਦਾ ਹੱਥ ਹੈ। ਪ੍ਰਸ਼ਾਸਨ ਵੱਲੋਂ ਸਾਵਧਾਨੀ ਵਜੋਂ ਸਕੂਲਾਂ ਦੀ ਸੁਰੱਖਿਆ ਨੂੰ ਲੈ ਕੇ ਚੌਕਸੀ ਵਧਾ ਦਿੱਤੀ ਗਈ ਹੈ। ਅਜੇ ਤੱਕ ਕਿਸੇ ਵੀ ਸਕੂਲ ਵਿੱਚ ਕੋਈ ਸ਼ੱਕੀ ਵਸਤੂ ਜਾਂ ਵਿਸਫੋਟਕ ਸਮਗਰੀ ਮਿਲਣ ਦੀ ਪੁਸ਼ਟੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੁਲਸ ਹਰ ਸਮੇਂ ਜਨਤਾ ਦੀ ਸੁਰੱਖਿਆ ਲਈ ਵਚਨਬੱਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
