ਸੋਮਵਾਰ ਨੂੰ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਸਕੂਲ
Sunday, Aug 17, 2025 - 04:49 PM (IST)

ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਸੋਮਵਾਰ ਨੂੰ ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਫ਼ੈਸਲੇ ਦੇ ਚੱਲਦੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸੋਮਵਾਰ ਨੂੰ ਬੰਦ ਰਹਿਣਗੇ। ਹਾਲਾਂਕਿ ਪ੍ਰਸ਼ਾਸਨ ਵੱਲੋਂ ਛੁੱਟੀ ਦੇ ਕਾਰਨ ਬਾਰੇ ਕੋਈ ਵਿਸਥਾਰਿਕ ਜਾਣਕਾਰੀ ਨਹੀਂ ਦਿੱਤੀ ਗਈ। ਦਰਅਸਲ ਬੀਤੇ ਦਿਨੀਂ ਦੇਸ਼ ਭਰ ਵਿਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ।
ਇਹ ਵੀ ਪੜ੍ਹੋ: ਕਿਸ਼ਤਵਾੜ 'ਚ ਫਟੇ ਬੱਦਲ ਨੇ ਪੰਜਾਬ ਤੱਕ ਮਚਾਈ ਤਬਾਹੀ ! ਜਲੰਧਰ ਦੀਆਂ 2 ਕੁੜੀਆਂ ਹੋਈਆਂ ਲਾਪਤਾ
ਆਜ਼ਾਦੀ ਦਿਹਾੜੇ ਮੌਕੇ ਕਰਵਾਏ ਗਏ ਪ੍ਰੋਗਰਾਮਾਂ ਵਿਚ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ ਸੀ। ਇਸੇ ਤਹਿਤ ਗਵਰਨਰ ਕਟਾਰੀਆ ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਸਨ। ਗੁਲਾਬ ਚੰਦ ਕਟਾਰੀਆ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਵੀ ਲਹਿਰਾਇਆ ਸੀ। ਗਵਰਨਰ ਨੇ ਕਿਹਾ ਕਿ ਇਹ ਫ਼ੈਸਲਾ ਵਿਦਿਆਰਥੀਆਂ ਦੀ ਸਹੂਲਤ ਅਤੇ ਸਕੂਲਾਂ ਦੇ ਕੰਮਕਾਜ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਨਾਨਾ-ਨਾਨੀ ਨੇ ਦੋਹਤੀ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e