ਵੀਰਵਾਰ ਨੂੰ ਛੁੱਟੀ ਦਾ ਐਲਾਨ, ਸੰਗਰੂਰ ਜ਼ਿਲ੍ਹੇ ਦੇ ਸਕੂਲ, ਕਾਲਜ ''ਤੇ ਦਫ਼ਤਰ ਰਹਿਣਗੇ ਬੰਦ
Wednesday, Aug 19, 2026 - 03:40 PM (IST)
ਸੰਗਰੂਰ : ਜ਼ਿਲ੍ਹਾ ਸੰਗਰੂਰ ਵਿਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਚੱਲਦੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਰਕਾਰੀ ਅਤੇ ਨਿੱਜੀ ਸਕੂਲ, ਕਾਲਜ ਬੰਦ ਰਹਿਣਗੇ। ਮਿਲੀ ਜਾਣਕਾਰੀ ਮੁਤਾਬਕ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਨੂੰ ਲੈ ਕੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੰਗਰੂਰ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੁੰਦੇ ਹਨ।
ਇਹ ਵੀ ਪੜ੍ਹੋ : ਰੱਖੜੀ ਮੌਕੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ
ਇਸ ਦੇ ਚੱਲਦੇ ਸੰਗਰੂਰ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਰਕਾਰੀ ਅਤੇ ਨਿੱਜੀ ਸਕੂਲ ਅਤੇ ਕਾਲਜ ਬੰਦ ਰਹਿਣਗੇ। ਹੁਕਮਾਂ ਵਿਚ ਇਹ ਵੀ ਖਾਸ ਤੌਰ 'ਤੇ ਕਿਹ ਗਿਆ ਹੈ ਕਿ ਇਹ ਹੁਕਮ ਉਨ੍ਹਾਂ ਸਕੂਲਾਂ ਅਤੇ ਕਾਲਜਾਂ 'ਤੇ ਲਾਗੂ ਨਹੀਂ ਹੋਵੇਗਾ ਜਿੱਥੇ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਹੋਣੀਆਂ ਹਨ।
ਇਹ ਵੀ ਪੜ੍ਹੋ : ਸਤੇਂਦਰ ਜੈਨ ਦੀ ਗ੍ਰਿਫ਼ਤਾਰੀ 'ਤੇ CM ਮਾਨ ਦਾ ਆਇਆ ਪ੍ਰਤੀਕਰਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
