ਪੰਜਾਬ ਦੇ ਇਸ ਜ਼ਿਲ੍ਹੇ ''ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ
Tuesday, Aug 26, 2025 - 04:10 PM (IST)

ਨਵਾਂਸ਼ਹਿਰ (ਬ੍ਰਹਮਪੁਰੀ )- ਪੰਜਾਬ ਵਿਚ ਲਗਾਤਾਰ ਬਾਰਿਸ਼ ਦਾ ਕਹਿਰ ਜਾਰੀ ਹੈ। ਇਸੇ ਦਰਮਿਆਨ ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ 27 ਅਗਸਤ ਦਿਨ ਬੁੱਧਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਪੂਰੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਅਤੇ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਕੀਤੀ ਗਈ ਹੈ।
ਇਹ ਵੀ ਪੜ੍ਹੋ: ਅਸਮਾਨ ਤੋਂ ਆਫ਼ਤ ਦੀ ਬਾਰਿਸ਼! ਹੁਸ਼ਿਆਰਪੁਰ ਵਿਖੇ 12 ਤੋਂ ਵੱਧ ਪਿੰਡਾਂ ਦਾ ਸੰਪਰਕ ਟੁੱਟਿਆ, ਬਣੇ ਟਾਪੂ
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਦੱਸੀ ਗਈ ਹੈ, ਜਿਸ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਜਾਣ ਸਮੇਂ ਰਸਤਿਆਂ ‘ਚ ਖੜ੍ਹੇ ਬਰਸਾਤੀ ਪਾਣੀ ਕਾਰਨ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ/ਐਲੀਮੈਂਟਰੀ) ਜ਼ਿਲ੍ਹੇ ‘ਚ ਇਹ ਹੁਕਮ ਲਾਗੂ ਕਰਾਉਣ ਲਈ ਪਾਬੰਦ ਹੋਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਭਾਰੀ ਬਾਰਿਸ਼ ਨਾਲ ਹਰ ਪਾਸੇ ਤਬਾਹੀ! ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ, ਇਸ ਇਲਾਕੇ ਦਾ ਧੁੱਸੀ ਬੰਨ੍ਹ ਟੁੱਟਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e