ਪੰਜਾਬ ਦੇ ਇਨ੍ਹਾਂ ਜ਼ਿਲਿਆਂ ਦੇ ਸਕੂਲ-ਕਾਲਜ਼ ਹਾਲੇ ਰਹਿਣਗੇ ਬੰਦ, ਜਾਰੀ ਹੋਏ ਹੁਕਮ
Monday, May 12, 2025 - 07:44 PM (IST)

ਫਿਰੋਜ਼ਪੁਰ : ਭਾਰਤ ਪਾਕਿਸਤਾਨ ਵਿਚਾਲੇ ਭਾਵੇਂ ਸੀਜ਼ਫਾਇਰ ਹੋ ਚੁੱਕੀ ਹੈ ਪਰ ਹਾਲੇ ਵੀ ਪਾਕਿਸਤਾਨ ਨਾਲ ਲੱਗਦੇ ਪੰਜਾਬ ਦੇ ਸਰਹੱਦੀ ਜ਼ਿਲਿਆਂ ਅੰਦਰ ਚੌਕਸੀ ਵਰਤੀ ਜਾ ਰਹੀ ਹੈ। ਜਿਸ ਕਾਰਨ ਫਿਰੋਜ਼ਪੁਰ ਜ਼ਿਲੇ ਦੇ ਸਕੂਲਾਂ ਤੇ ਵਿਦਿਅਕ ਅਦਾਰਿਆਂ ਨੂੰ ਅਗਲੇ 48 ਘੰਟਿਆਂ ਤਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਸੰਬੰਧੀ ਫਿਰੋਜ਼ਪੁਰ ਦੇ ਡੀਸੀ ਵਲੋਂ ਹੁਕਮ ਜਾਰੀ ਕੀਤੇ ਗਏ ਹਨ।
ਉਧਰ ਅੰਮ੍ਰਿਤਸਰ ਵਿੱਚ ਵੀ ਅਹਿਤੀਆਤ ਵਜੋਂ ਸਕੂਲ-ਕਾਲਜਾ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਅੰਮ੍ਰਿਤਸਰ ਵਿੱਚ ਕੱਲ ਨੂੰ ਸਕੂਲ ਬੰਦ ਰਹਿਣਗੇ। ਅੰਮ੍ਰਿਤਸਰ ਦੇ ਡੀਸੀ ਵਲੋਂ ਜਾਰੀ ਹੁਕਮਾਂ ਮੁਤਾਬਕ 13 ਮਈ ਨੂੰ ਮੌਕ ਡ੍ਰਿਲ ਕੀਤੀ ਜਾਣੀ ਹੈ, ਜਿਸ ਕਾਰਨ ਜ਼ਿਲਾ ਪ੍ਰਸ਼ਾਸਨ ਵਲੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ।
ਇਸੇ ਤਰ੍ਹਾਂ ਜ਼ਿਲ੍ਹਾ ਪਠਾਨਕੋਟ ਦੇ ਸਕੂਲ ਅਤੇ ਕਾਲਜ 13 ਮਈ ਦਿਨ ਮੰਗਲਵਾਰ ਨੂੰ ਬੰਦ ਰੱਖੇ ਜਾਣਗੇ।