ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ
Friday, Nov 22, 2024 - 01:16 PM (IST)
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਪੰਜਾਬ ਵਿਚ 4 ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਲਈ ਵੋਟਿੰਗ ਹੋ ਚੁੱਕੀ ਹੈ ਤੇ ਕੱਲ ਯਾਨੀ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਕਰ ਕੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹਾ ਬਰਨਾਲਾ ਦੇ SD ਕਾਲਜ ਵਿਖੇ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਛੁੱਟੀ ਰੱਦ! ਐਤਵਾਰ ਨੂੰ ਵੀ ਕਰਨਾ ਪਵੇਗਾ ਕੰਮ
ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਵੱਲੋਂ 23 ਨਵੰਬਰ ਨੂੰ 103-ਬਰਨਾਲਾ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਨੇਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਐੱਸ. ਡੀ. ਕਾਲਜ ਬਰਨਾਲਾ ’ਚ ਮਿਤੀ 22 ਨਵੰਬਰ ਅਤੇ 23 ਨਵੰਬਰ ਦੀ ਛੁੱਟੀ ਐਲਾਨੀ ਗਈ ਹੈ। ਹਾਲਾਂਕਿ ਬਾਕੀ ਸਕੂਲ-ਕਾਲਜ ਆਮ ਵਾਂਗ ਹੀ ਖੁੱਲ੍ਹੇ ਰਹਿਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8