ਪੰਜਾਬ 'ਚ ਸ਼ੁੱਕਰਵਾਰ ਨੂੰ ਐਲਾਨੀ ਗਈ ਛੁੱਟੀ
Wednesday, Jan 15, 2025 - 03:52 PM (IST)
ਮਾਲੇਰਕੋਟਲਾ (ਜ਼ਹੂਰ): ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵੱਜੋਂ 17 ਜਨਵਰੀ ਯਾਨੀ ਸ਼ੁੱਕਰਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੀਆਂ ਮੌਜਾਂ, Free ਮਿਲਣਗੇ Laptop, Tablet ਤੇ Smart Watch! ਛੇਤੀ ਕਰ ਲਓ ਅਪਲਾਈ
ਡਿਪਟੀ ਕਮਿਸ਼ਨਰ ਡਾ.ਪੱਲਵੀ ਮਾਲੇਰਕੋਟਲਾ ਵੱਲੋਂ ਜ਼ਿਲ੍ਹੇ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕਾਂ ਆਦਿ ਵਿਚ ਛੁੱਟੀ ਦਾ ਐਲਾਨ ਕੀਤਾ ਹੈ ਗਿਆ ਹੈ, ਤਾਂ ਜੋ ਲੋਕ ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਆਯੋਜਿਤ ਸਮਾਰੋਹ ਵਿਚ ਭਾਗ ਲੈ ਸਕਣ।
ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਬਾਰੇ CM ਮਾਨ ਦਾ ਪਹਿਲਾ ਬਿਆਨ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8